Thursday, July 16, 2026
Home Punjab ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਦੀ 6ਵੀਂ ਰਵਾਨਗੀ

ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਦੀ 6ਵੀਂ ਰਵਾਨਗੀ

0
47
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ): ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ 6ਵੀਂ ਬੱਸ ਨੂੰ ਸੈਕਟਰ-66 ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ, ਮਨਜੀਤ ਸਿੰਘ (ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ), ਗੋਪਾਲ ਸ਼ਰਮਾ (ਪ੍ਰਧਾਨ ਮੰਦਰ ਕਮੇਟੀ), ਅਰੁਣ ਗੋਇਲ (ਬਲਾਕ ਪ੍ਰਧਾਨ), ਸਾਬਕਾ ਕੌਂਸਲਰ ਰਜਨੀ ਗੋਇਲ, ਕ੍ਰਿਸ਼ਨ ਲਾਲ ਕਪੂਰ ਅਤੇ ਪਿਤੰਬਰ ਜੀ ਵੀ ਹਾਜ਼ਰ ਰਹੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਹਰ ਤੀਸਰੇ ਦਿਨ ਇੱਕ ਬੱਸ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਭੇਜੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ-ਜਾਣ ਦਾ ਪੂਰਾ ਖਰਚਾ ਸਰਕਾਰ ਉਠਾ ਰਹੀ ਹੈ, ਰਹਿਣ ਅਤੇ ਖਾਣ-ਪੀਣ ਦੀ ਵੀ ਮੁਫ਼ਤ ਵਿਵਸਥਾ ਹੈ, ਯਾਤਰਾ ਦੌਰਾਨ ਇੱਕ ਗਾਈਡ ਅਤੇ ਇੱਕ ਮੈਡੀਕਲ ਅਫ਼ਸਰ ਸਾਥ ਹੁੰਦਾ ਹੈ।

ਵਿਧਾਇਕ ਨੇ ਇਸ ਯੋਜਨਾ ਦੀ ਸ਼ੁਰੂਆਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।

ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਸਿਰਫ਼ ਧਾਰਮਿਕ ਯਾਤਰਾ ਨਹੀਂ, ਸਗੋਂ ਭਾਈਚਾਰਕ ਸਾਂਝ ਅਤੇ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਬਣ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਲੋਕ ਇੱਕ-ਦੂਜੇ ਨਾਲ ਘੁਲਮਿਲ ਕੇ ਰਹਿੰਦੇ ਹਨ ਅਤੇ ਵਾਪਸੀ ‘ਤੇ ਪਰਿਵਾਰ ਵਾਂਗ ਮਜ਼ਬੂਤ ਰਿਸ਼ਤਿਆਂ ਨਾਲ ਘਰ ਪਰਤਦੇ ਹਨ।

ਇਸ ਮੌਕੇ ਵਿਧਾਇਕ ਨੇ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ।

ਪਾਰਟੀ ਵਰਕਰਾਂ ਵੱਲੋਂ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਡਾਟਾ ਇਕੱਠਾ ਕਰਕੇ ਸੰਬੰਧਿਤ ਵਿਭਾਗਾਂ ਨੂੰ ਭੇਜਿਆ ਜਾ ਰਿਹਾ ਹੈ।

ਅੰਤ ਵਿੱਚ ਵਿਧਾਇਕ ਨੇ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਅਤੇ ਰੰਗਲਾ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸ਼ਹਿਰਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।

LEAVE A REPLY

Please enter your comment!
Please enter your name here