HomePunjabਕਰਨੈਲ ਸਿੰਘ ਪੰਜੋਲੀ ਨੇ ਨਵੀਂ ਬਣੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...

ਕਰਨੈਲ ਸਿੰਘ ਪੰਜੋਲੀ ਨੇ ਨਵੀਂ ਬਣੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਕਿਹਾ ਅਲਵਿਦਾ

ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ: ਕਰਨੈਲ ਸਿੰਘ ਪੰਜੋਲੀ ਨੇ ਨਵੀਂ ਬਣੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਹਿ ਦਿੱਤਾ ਹੈ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਟਕਸਾਲੀ ਆਗੂ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦਾ ਪਾਰਟੀ ਛੱਡਣਾ ਸਿਆਸੀ ਹਲਕਿਆਂ ਵਿੱਚ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਇਹ ਪਾਰਟੀ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਬਣੀ ਸੀ। ਹਾਲਾਂਕਿ ਪੰਜੌਲੀ ਨੇ ਆਪਣੇ ਅਸਤੀਫੇ ਵਿੱਚ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ, ਪਰ ਚਰਚਾ ਹੈ ਕਿ ਉਹ ਪਾਰਟੀ ਦੇ ਕੰਮ ਕਰਨ ਦੇ ਢੰਗ ਅਤੇ ਫੈਸਲਾ ਪ੍ਰਕਿਰਿਆ ਤੋਂ ਨਾਰਾਜ਼ ਸਨ।

ਕੀ ਕਿਹਾ ਆਪਣੇ ਬਿਆਨ ਵਿੱਚ?

ਕਰਨੈਲ ਸਿੰਘ ਪੰਜੌਲੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਹ ਪਾਰਟੀ ਵਿੱਚ ਸਟੇਟ ਡੈਲੀਗੇਟ ਵਜੋਂ ਸ਼ਾਮਲ ਹੋਏ ਸਨ ਅਤੇ ਪ੍ਰਧਾਨ ਦੀ ਚੋਣ ਤੱਕ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਵੀ ਪਲੇਟਫਾਰਮ ‘ਤੇ ਕੋਈ ਡਿਊਟੀ ਨਹੀਂ ਦਿੱਤੀ ਗਈ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਾਰਟੀ ਵਿੱਚ ਕੁਝ ਐਸੇ ਵਿਅਕਤੀ ਵੀ ਸ਼ਾਮਲ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਜਾਤੀ, ਜਮਾਤੀ ਅਤੇ ਸਮਾਜਿਕ ਤੌਰ ‘ਤੇ ਨੁਕਸਾਨ ਪਹੁੰਚਾਇਆ ਅਤੇ ਆਰਥਿਕ ਤੌਰ ‘ਤੇ ਵੀ ਹਾਨੀ ਝੱਲਣੀ ਪਈ। ਉਨ੍ਹਾਂ ਕਿਹਾ ਕਿ 22 ਫਰਵਰੀ 2026 ਨੂੰ ਵਾਪਰੀ ਇੱਕ ਘਟਨਾ ਨੇ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਕਰ ਦਿੱਤਾ।

ਪੰਜੌਲੀ ਨੇ ਅਰਦਾਸ ਕਰਦਿਆਂ ਕਿਹਾ ਕਿ ਪਾਰਟੀ ਚੜ੍ਹਦੀ ਕਲਾ ਵਿੱਚ ਰਹੇ ਅਤੇ ਉਹ ਜਿੰਨਾ ਸਮਾਂ ਸਾਥ ਤੁਰ ਸਕੇ, ਉਸਨੂੰ ਕਬੂਲ ਕੀਤਾ ਜਾਵੇ।

ਸਿਆਸੀ ਅਹਿਮੀਅਤ

ਕਰਨੈਲ ਸਿੰਘ ਪੰਜੌਲੀ ਲੰਬੇ ਸਮੇਂ ਤੱਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਵਿੱਚ ਕਈ ਅਹਿਮ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਦਾ ਨਵੀਂ ਪਾਰਟੀ ਤੋਂ ਵੱਖ ਹੋਣਾ ਸਿੱਖ ਸਿਆਸਤ ਵਿੱਚ ਨਵੀਆਂ ਚਰਚਾਵਾਂ ਨੂੰ ਜਨਮ ਦੇ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments