ਇਕ ਔਰਤ ਨੇ ਪਾਦਰੀ ਖ਼ਿਲਾਫ਼ ਦਰਜ ਕਰਵਾਇਆ ਮਾਮਲਾ

ਕਪੂਰਥਲਾ : ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ , 12 ਮਾਰਚ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਹੋਇਆ ਹੈ , ਉਕਤ ਐਲਾਨ ਮਸ਼ਹੂਰ ਪਾਦਰੀ ਪ੍ਰੋਫਿਟ ਬਜਿੰਦਰ ਸਿੰਘ ਨੇ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਨਾ ਕੀਤਾ ਗਿਆ ਤਾਂ ਉਹ ਸਿਆਸਤਦਾਨਾਂ ਨਾਲ ਮਿਲ ਕੇ 12 ਮਾਰਚ ਨੂੰ ਪੂਰਾ ਪੰਜਾਬ ਬੰਦ ਕਰ ਦੇਣਗੇ।

ਕੀ ਹੈ ਮਾਮਲਾ ?
ਹਾਲ ਹੀ ‘ਚ ਇਕ ਔਰਤ ਨੇ ਪਾਦਰੀ ਬਜਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ। ਔਰਤ ਨੇ ਪਾਦਰੀ ‘ਤੇ ਉਸ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਜਾਨ ਨੂੰ ਖਤਰਾ ਹੈ। ਸ਼ਿਕਾਇਤ ‘ਚ ਕਪੂਰਥਲਾ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਸਾਲ 2017 ‘ਚ ਉਸ ਦੇ ਮਾਪਿਆਂ ਨੇ ਪਿੰਡ ਤਾਜਪੁਰ ‘ਚ ਚਰਚ ਆਫ ਗਲੋਰੀ ਐਂਡ ਵਿਜ਼ਡਮ ‘ਚ ਜਾਣਾ ਸ਼ੁਰੂ ਕੀਤਾ ਸੀ। ਪਾਦਰੀ ਪ੍ਰੋਫਿਟ ਬਜਿੰਦਰ ਸਿੰਘ ਇਸ ਚਰਚ ਵਿੱਚ ਈਸਾਈ ਸਤਿਸੰਗ ਕਰਵਾਉਂਦੇ ਹਨ। ਇੱਥੇ ਪਾਦਰੀ ਨੇ ਉਸ ਦਾ ਫੋਨ ਨੰਬਰ ਲੈ ਲਿਆ ਅਤੇ ਉਸ ਨਾਲ ਫੋਨ ‘ਤੇ ਗੱਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਮੈਸੇਜ ਕਰਨਾ ਸ਼ੁਰੂ ਕਰ ਦਿੱਤਾ।

ਔਰਤ ਦਾ ਦੋਸ਼ ਹੈ ਕਿ 2022 ‘ਚ ਪਾਦਰੀ ਨੇ ਉਸ ਨੂੰ ਚਰਚ ਦੇ ਕੈਬਿਨ ‘ਚ ਇਕੱਲੇ ਬਿਠਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਹ ਇਕੱਲੀ ਹੁੰਦੀ ਸੀ ਤਾਂ ਉਹ ਕੈਬਿਨ ਵਿਚ ਆਉਂਦਾ ਸੀ ਅਤੇ ਉਸ ਨੂੰ ਗਲਤ ਤਰੀਕੇ ਨਾਲ ਛੂਹਦਾ ਸੀ। ਔਰਤ ਦਾ ਕਹਿਣਾ ਹੈ ਕਿ ਉਸ ਨੂੰ ਡਰ ਹੈ ਕਿ ਉਹ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਮਾਰ ਦੇਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ‘ਚ ਕਿਸੇ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਪ੍ਰੋਫਿਟ ਬਜਿੰਦਰ ਸਿੰਘ ਅਤੇ ਅਵਤਾਰ ਸਿੰਘ ਜ਼ਿੰਮੇਵਾਰ ਹੋਣਗੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *