ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਮਹਿਲਾ ਹੈਲਪਲਾਈਨ

ਚੰਡੀਗੜ੍ਹ :  ਪੰਜਾਬ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਸਕੀਮ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ 181 ਸੂਬੇ ਦੀਆਂ ਔਰਤਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਹੈਲਪਲਾਈਨ 181 ਸਕੀਮ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਸ਼ਾਨਦਾਰ ਉਪਰਾਲਾ ਹੈ, ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਪੀੜਤ ਔਰਤ ਹੈਲਪਲਾਈਨ 181 ‘ਤੇ ਕਾਲ ਕਰ ਸਕਦੀ ਹੈ ਅਤੇ ਮਦਦ ਮੰਗ ਸਕਦੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਲੋੜਵੰਦ ਔਰਤਾਂ ਵੱਲੋਂ ਮਹਿਲਾ ਹੈਲਪਲਾਈਨ ‘ਤੇ ਰੋਜ਼ਾਨਾ ਲਗਭਗ 150 ਕਾਲਾਂ ਕੀਤੀਆਂ ਜਾਂਦੀਆਂ ਹਨ। ਹੈਲਪਲਾਈਨ ਰਾਹੀਂ ਹਰ ਮਹੀਨੇ ਲਗਭਗ 4 ਤੋਂ 5 ਹਜ਼ਾਰ ਲੋੜਵੰਦ ਔਰਤਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਕੋਈ ਵੀ ਲੋੜਵੰਦ ਔਰਤ ਜੋ ਬੇਇਨਸਾਫੀ ਜਾਂ ਹਿੰਸਾ ਦਾ ਸਾਹਮਣਾ ਕਰ ਰਹੀ ਹੈ, ਉਹ ਪੰਜਾਬ ਦੇ ਕਿਸੇ ਵੀ ਕੋਨੇ ਤੋਂ ਇਸ ਹੈਲਪਲਾਈਨ ‘ਤੇ ਕਾਲ ਕਰ ਸਕਦੀ ਹੈ ਅਤੇ ਮਦਦ ਮੰਗ ਸਕਦੀ ਹੈ। ਰਾਜ ਵਿੱਚ ਸਥਾਪਤ ਵਨ-ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚਲਾਏ ਜਾ ਰਹੇ ਦਫ਼ਤਰਾਂ ਰਾਹੀਂ ਔਰਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਕਾਰਵਾਈ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *