Home Punjab ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲਾ ਮਹੱਲਾ ਦੀ ਸ਼ਾਨਦਾਰ ਸ਼ੁਰੂਆਤ, ਅਖੰਡ ਪਾਠ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲਾ ਮਹੱਲਾ ਦੀ ਸ਼ਾਨਦਾਰ ਸ਼ੁਰੂਆਤ, ਅਖੰਡ ਪਾਠ ਸਾਹਿਬ ਆਰੰਭ

0
36

ਸ੍ਰੀ ਅਨੰਦਪੁਰ ਸਾਹਿਬ: ਖ਼ਾਲਸਾ ਪੰਥ ਦੇ ਪਵਿੱਤਰ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੌਮੀ ਤਿਉਹਾਰ ‘ਹੋਲਾ ਮਹੱਲਾ’ ਦੀ ਅਧਿਕਾਰਤ ਸ਼ੁਰੂਆਤ ਹੋ ਗਈ ਹੈ। ਇਸ ਪਾਵਨ ਮੌਕੇ ਗੁਰੂ ਚਰਨਾਂ ਵਿੱਚ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 4 ਮਾਰਚ ਨੂੰ ਪਾਏ ਜਾਣਗੇ।

ਸਮਾਗਮ ਦੇ ਆਰੰਭ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ  ਅਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਸਮੇਤ ਕਈ ਪੰਥਕ ਤੇ ਸਿਆਸੀ ਸ਼ਖਸੀਅਤਾਂ ਹਾਜ਼ਰ ਰਹੀਆਂ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵੀ ਹਾਜ਼ਰੀ ਭਰੀ।

ਹੋਲਾ ਮਹੱਲਾ ਦੇ ਆਰੰਭ ਨਾਲ ਹੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਸੰਗਤਾਂ ਦਾ ਹੜ੍ਹ ਆਉਣਾ ਸ਼ੁਰੂ ਹੋ ਗਿਆ ਹੈ। ਹਰ ਪਾਸੇ “ਬੋਲੇ ਸੋ ਨਿਹਾਲ…ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਦੀ ਗੂੰਜ ਸੁਣਾਈ ਦੇ ਰਹੀ ਹੈ।

ਸ਼੍ਰੋਮਣੀ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸੰਗਤਾਂ ਲਈ ਰਿਹਾਇਸ਼, ਲੰਗਰ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਹੋਲਾ ਮਹੱਲਾ ਦੌਰਾਨ ਅਗਲੇ ਦਿਨਾਂ ਵਿੱਚ ਗਤਕਾ, ਨਿਹੰਗਾਂ ਦੇ ਦਲੇਰੀ ਭਰੇ ਕਰਤੱਬ ਅਤੇ ਧਾਰਮਿਕ ਦੀਵਾਨ ਇਸ ਪਾਵਨ ਧਰਤੀ ਦੀ ਰੌਣਕ ਨੂੰ ਹੋਰ ਵਧਾਉਣਗੇ।

LEAVE A REPLY

Please enter your comment!
Please enter your name here