HomePunjabਪੰਜਾਬ ਬਦਲਾਅ ਦੇ ਰਾਹ ‘ਤੇ: ਕਾਦੀਆਂ ‘ਚ 168.44 ਕਰੋੜ ਦੀਆਂ ਸੜਕਾਂ ਦਾ...

ਪੰਜਾਬ ਬਦਲਾਅ ਦੇ ਰਾਹ ‘ਤੇ: ਕਾਦੀਆਂ ‘ਚ 168.44 ਕਰੋੜ ਦੀਆਂ ਸੜਕਾਂ ਦਾ ਨੀਂਹ ਪੱਥਰ

ਗੁਰਦਾਸਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲ ਰਹੇ ਸਿਆਸੀ ਸ਼ੋਸ਼ਣ ਤੋਂ ਨਿਕਲ ਕੇ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਹ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਵਿੱਚ 168.44 ਕਰੋੜ ਰੁਪਏ ਦੀ ਲਾਗਤ ਨਾਲ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 5.20 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ।

ਸਿੱਖਿਆ ਖੇਤਰ ਵਿੱਚ ਵੱਡੇ ਦਾਅਵੇ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਵੀ ਪਿੱਛੇ ਛੱਡਿਆ ਹੈ।
ਉਨ੍ਹਾਂ ਅਨੁਸਾਰ, ਸਕੂਲ ਆਫ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ।

 ਮੁਫ਼ਤ ਬਿਜਲੀ ਅਤੇ ਸਿਹਤ ਯੋਜਨਾਵਾਂ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਮਾਵਾਂ-ਧੀਆਂ ਲਈ ਆਰਥਿਕ ਸਹਾਇਤਾ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਇਹ ਰਕਮ ਸਤਿਕਾਰ ਅਤੇ ਸਸ਼ਕਤੀਕਰਨ ਦਾ ਪ੍ਰਤੀਕ ਹੈ।

 ਕਾਹਨੂੰਵਾਨ ਸਬ ਡਿਵੀਜ਼ਨ ਅਤੇ ਨਵੇਂ ਪ੍ਰੋਜੈਕਟ

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਾਹਨੂੰਵਾਨ ਨੂੰ ਸਬ ਡਿਵੀਜ਼ਨ ਬਣਾਇਆ ਜਾਵੇਗਾ ਅਤੇ ਇੱਥੇ ਅਤਿ-ਆਧੁਨਿਕ ਸਟੇਡੀਅਮ ਬਣਾਇਆ ਜਾਵੇਗਾ। ਬੰਦ ਪਈਆਂ ਆਈ.ਟੀ.ਆਈਜ਼ ਨੂੰ ਮੁੜ ਚਾਲੂ ਕਰਨ ਅਤੇ ਕਾਦੀਆਂ-ਧਾਲੀਵਾਲ ਵਿੱਚ ਸੀਵਰੇਜ ਪ੍ਰੋਜੈਕਟ ਸਮੇਂ ਸਿਰ ਪੂਰੇ ਕਰਨ ਦਾ ਭਰੋਸਾ ਦਿੱਤਾ ਗਿਆ।

 ਵਿਰੋਧੀਆਂ ‘ਤੇ ਤਿੱਖਾ ਹਮਲਾ

ਮੁੱਖ ਮੰਤਰੀ ਨੇ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਦੋਸ਼ ਲਗਾਇਆ ਕਿ ਇਨ੍ਹਾਂ ਪਾਰਟੀਆਂ ਨੇ ਸਾਲਾਂ ਤੱਕ ਸੂਬੇ ਦੇ ਸਰੋਤਾਂ ਦੀ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਮੁੜ ‘ਝਾੜੂ’ ਦੀ ਵਰਤੋਂ ਕਰਕੇ ਇਨ੍ਹਾਂ ਪਾਰਟੀਆਂ ਨੂੰ ਸਬਕ ਸਿਖਾਉਣਗੇ।

ਮਾਨ ਨੇ ਦਾਅਵਾ ਕੀਤਾ ਕਿ ਰਵਾਇਤੀ ਪਾਰਟੀਆਂ ਆਪਸੀ ਮਿਲੀਭੁਗਤ ਨਾਲ ਸੱਤਾ ਦਾ ਆਨੰਦ ਮਾਣਦੀਆਂ ਰਹੀਆਂ ਹਨ, ਪਰ ਹੁਣ ਲੋਕ ਵਿਕਾਸ ਅਤੇ ਇਮਾਨਦਾਰ ਸ਼ਾਸਨ ਨੂੰ ਤਰਜੀਹ ਦੇ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments