HomePunjabਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਬੰਬ ਧਮਕੀ, ਪੁਲਿਸ ਤੇ ਬੰਬ ਸਕੁਐਡ ਮੌਕੇ...

ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਬੰਬ ਧਮਕੀ, ਪੁਲਿਸ ਤੇ ਬੰਬ ਸਕੁਐਡ ਮੌਕੇ ‘ਤੇ ਤਾਇਨਾਤ

ਲੁਧਿਆਣਾ: ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ ਸਕੂਲ ਪ੍ਰਬੰਧਨ ਨੂੰ ਈਮੇਲ ਰਾਹੀਂ ਧਮਕੀ ਭਰੇ ਸੁਨੇਹੇ ਭੇਜੇ ਗਏ, ਜਿਸ ਕਾਰਨ ਸਕੂਲ ਪ੍ਰਸ਼ਾਸਨ ਅਤੇ ਸਟਾਫ਼ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਨੂੰ ਤੁਰੰਤ ਖਾਲੀ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ।

ਸੂਚਨਾ ਮਿਲਦੇ ਹੀ ਪੰਜਾਬ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਨਾਲ ਹੀ ਬੰਬ ਸਕੁਐਡ ਅਤੇ ਡੌਗ ਸਕੁਐਡ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵੱਲੋਂ ਸਕੂਲ ਅਹਾਤਿਆਂ ਅਤੇ ਆਸ-ਪਾਸ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਸਾਵਧਾਨੀ ਦੇ ਤੌਰ ‘ਤੇ ਸਕੂਲਾਂ ਦੇ ਬਾਹਰ ਭਾਰੀ ਪੁਲਿਸ ਬੰਦੋਬਸਤ ਕੀਤਾ ਗਿਆ ਹੈ ਅਤੇ ਆਮ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

ਅਧਿਕਾਰੀਆਂ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਹਾਲਾਤ ਕਾਬੂ ਵਿੱਚ ਹਨ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸੰਦੇਹਜਨਕ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI