Google search engine
HomeEntertainmentਬਾਦਸ਼ਾਹ ਦੇ ਗੀਤ ‘ਟਟੀਰੀ’ ਮਾਮਲੇ ‘ਚ ਪੋਕਸੋ ਐਕਟ ਜੋੜਿਆ, ਪੁਲਿਸ ਵੱਲੋਂ ਲੁੱਕਆਊਟ...

ਬਾਦਸ਼ਾਹ ਦੇ ਗੀਤ ‘ਟਟੀਰੀ’ ਮਾਮਲੇ ‘ਚ ਪੋਕਸੋ ਐਕਟ ਜੋੜਿਆ, ਪੁਲਿਸ ਵੱਲੋਂ ਲੁੱਕਆਊਟ ਨੋਟਿਸ

ਪੰਚਕੂਲਾ: ਬਾਲੀਵੁੱਡ ਰੈਪਰ ਅਤੇ ਗਾਇਕ ਬਾਦਸ਼ਾਹ ਦੇ ਗਾਣੇ ‘ਟਟੀਰੀ’ ਨੂੰ ਲੈ ਕੇ ਦਰਜ ਮਾਮਲੇ ਵਿੱਚ ਪੰਚਕੂਲਾ ਪੁਲਿਸ ਨੇ ਜਾਂਚ ਦਾ ਦਾਇਰਾ ਵਧਾਉਂਦੇ ਹੋਏ ਐਫ.ਆਈ.ਆਰ. ਵਿੱਚ ਪੋਕਸੋ ਐਕਟ ਦੀ ਧਾਰਾ ਵੀ ਜੋੜ ਦਿੱਤੀ ਹੈ। ਇਹ ਮਾਮਲਾ ਸੈਕਟਰ-20 ਸਥਿਤ ਸਾਇਬਰ ਥਾਣੇ ਵਿੱਚ ਦਰਜ ਕੀਤਾ ਗਿਆ ਸੀ।

ਪੁਲਿਸ ਸੂਤਰਾਂ ਮੁਤਾਬਕ, ਗੀਤ ਦੇ ਬੋਲ ਅਤੇ ਵੀਡੀਓ ਵਿੱਚ ਕੁਝ ਸ਼ਬਦ ਅਤੇ ਦ੍ਰਿਸ਼ ਅਸ਼ਲੀਲ ਅਤੇ ਇਤਰਾਜ਼ਯੋਗ ਦੱਸੇ ਗਏ ਹਨ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇਸ ਨਾਲ ਔਰਤਾਂ ਦੀ ਇੱਜ਼ਤ ਨੂੰ ਠੇਸ ਪਹੁੰਚਦੀ ਹੈ। ਇਸ ਮਾਮਲੇ ‘ਚ ਹੁਣ ਪੋਕਸੋ ਐਕਟ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਗਈਆਂ ਹਨ।

ਸੂਤਰਾਂ ਅਨੁਸਾਰ, ਪੁਲਿਸ ਨੇ ਬਾਦਸ਼ਾਹ ਵਿਰੁੱਧ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ ਤਾਂ ਜੋ ਉਹ ਦੇਸ਼ ਛੱਡ ਕੇ ਬਾਹਰ ਨਾ ਜਾ ਸਕਣ। ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨੋਟਿਸ ਵੀ ਚਿਪਕਾਇਆ ਗਿਆ ਹੈ।

ਰਿਪੋਰਟਾਂ ਅਨੁਸਾਰ, ਇਹ ਮਾਮਲਾ 6 ਮਾਰਚ 2026 ਨੂੰ ਚੰਡੀਮੰਦਰ ਦੇ ਨਿਵਾਸੀ ਅਭੈ ਚੌਧਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਗੀਤ ਨੂੰ ਸਾਰੇ ਔਨਲਾਈਨ ਪਲੇਟਫਾਰਮਾਂ ਅਤੇ ਸੋਸ਼ਲ ਮੀਡੀਆ ਤੋਂ ਹਟਾਉਣ ਅਤੇ ਗਾਇਕ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਮਾਮਲਾ ਹਰਿਆਣਾ ਰਾਜ ਮਹਿਲਾ ਕਮਿਸ਼ਨ ਕੋਲ ਵੀ ਪਹੁੰਚਿਆ ਸੀ, ਜਿਸ ਨੇ ਗਾਣੇ ਸਬੰਧੀ ਬਾਦਸ਼ਾਹ ਨੂੰ ਤਲਬ ਕੀਤਾ ਸੀ।

ਫਿਲਹਾਲ ਪੰਚਕੂਲਾ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ, ਹਾਲਾਂਕਿ ਅਧਿਕਾਰੀ ਇਸ ਸਮੇਂ ਕੋਈ ਅਧਿਕਾਰਤ ਬਿਆਨ ਦੇਣ ਤੋਂ ਗੁਰੇਜ਼ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI