Home Punjab ਪੰਜਾਬ ਵਿੱਚ LPG ਸਪਲਾਈ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਪੰਜਾਬ ਵਿੱਚ LPG ਸਪਲਾਈ ਨੂੰ ਲੈ ਕੇ ਸਖ਼ਤ ਹੁਕਮ ਜਾਰੀ

0
54

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਸੋਈ ਗੈਸ (LPG) ਦੀ ਸਪਲਾਈ ਨੂੰ ਲੈ ਕੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਆਮ ਲੋਕਾਂ ਨੂੰ ਗੈਸ ਸਿਲੰਡਰਾਂ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਸੰਕਟ ਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਂਖੋਰੀ (Hoarding) ਜਾਂ ਸਿਲੰਡਰਾਂ ਦੀ ਬਲੈਕ ਮਾਰਕੀਟਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਮੁਨਾਫ਼ਾਖੋਰੀ ਲਈ ਗੈਸ ਦੀ ਕਾਲਾਬਾਜ਼ਾਰੀ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਪਲਾਈ ਸੁਚਾਰੂ ਰੱਖਣ ਦੇ ਹੁਕਮ

ਮਾਨ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਸੂਬੇ ਕੋਲ LPG ਦਾ ਲੋੜੀਂਦਾ ਸਟਾਕ ਮੌਜੂਦ ਹੈ। ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਗੈਸ ਏਜੰਸੀਆਂ ਅਤੇ ਸਪਲਾਈ ਚੇਨ ‘ਤੇ ਤਿੱਖੀ ਨਿਗਰਾਨੀ ਰੱਖੀ ਜਾਵੇ।

ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੈਸ ਦੀ ਵੰਡ ਪ੍ਰਣਾਲੀ ਪਾਰਦਰਸ਼ੀ ਹੋਵੇ ਅਤੇ ਹਰ ਘਰ ਤੱਕ ਸਮੇਂ ਸਿਰ ਸਿਲੰਡਰ ਪਹੁੰਚੇ। ਸਰਕਾਰ ਨੇ ਅਫ਼ਵਾਹਾਂ ‘ਤੇ ਵੀ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਜੋ ਬਾਜ਼ਾਰ ਵਿੱਚ ਬੇਲੋੜੀ ਦਹਿਸ਼ਤ ਨਾ ਫੈਲੇ।

ਸਰਕਾਰ ਵੱਲੋਂ ਇਹ ਕਦਮ ਲੋਕਾਂ ਨੂੰ ਰਾਹਤ ਦੇਣ ਅਤੇ ਜ਼ਰੂਰੀ ਸੇਵਾਵਾਂ ਦੀ ਲਗਾਤਾਰ ਉਪਲਬਧਤਾ ਯਕੀਨੀ ਬਣਾਉਣ ਵੱਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here