HomePunjabਖਾੜੀ ਤਣਾਅ ਦਰਮਿਆਨ ਐਲਪੀਜੀ ਸਪਲਾਈ ਬਾਰੇ ਸੀਐਮ ਮਾਨ ਦਾ ਭਰੋਸਾ, ਜਮ੍ਹਾਂਖੋਰੀ ‘ਤੇ...

ਖਾੜੀ ਤਣਾਅ ਦਰਮਿਆਨ ਐਲਪੀਜੀ ਸਪਲਾਈ ਬਾਰੇ ਸੀਐਮ ਮਾਨ ਦਾ ਭਰੋਸਾ, ਜਮ੍ਹਾਂਖੋਰੀ ‘ਤੇ ਸਖ਼ਤ ਚੇਤਾਵਨੀ

ਮੁਹਾਲੀ: ਖਾੜੀ ਦੇਸ਼ਾਂ ਵਿੱਚ ਚੱਲ ਰਹੇ ਤਣਾਅ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਘਾਟ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸੀਐਮ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਤਣਾਅ ਪੈਦਾ ਕਰਨ, ਜਮ੍ਹਾਂਖੋਰੀ ਜਾਂ ਖਪਤਕਾਰਾਂ ਦੇ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਤਣਾਅ ਕਾਰਨ ਦੇਸ਼ ਭਰ ਵਿੱਚ ਐਲਪੀਜੀ ਦੀ ਸੰਭਾਵਿਤ ਘਾਟ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਵਿੱਚ ਬੇਲੋੜਾ ਡਰ ਪੈਦਾ ਹੋ ਰਿਹਾ ਹੈ।

ਉਨ੍ਹਾਂ ਕਿਹਾ, “ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਬਰਕਰਾਰ ਰਹੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ।”

ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ‘ਤੇ ਸਖ਼ਤ ਕਾਰਵਾਈ

ਸੀਐਮ ਮਾਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਕਰਕੇ ਜਾਂ ਕਮੀ ਬਾਰੇ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਨਿਰਧਾਰਤ ਕੀਮਤ ਤੋਂ ਵੱਧ ਰਕਮ ਵਸੂਲਣ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਕਾਰੀਆਂ ਨੂੰ ਬਾਜ਼ਾਰ ‘ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਕੇਂਦਰ ਸਰਕਾਰ ਕੋਲ ਮਾਮਲਾ ਉਠਾਇਆ

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਐਲਪੀਜੀ ਸਿਲੰਡਰਾਂ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਹੈ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤਾਂ ਦੀ ਉਪਲਬਧਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI