Home Punjab ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਨਿਵੇਸ਼ ਤੇ ਰੋਜ਼ਗਾਰ ਦਾ ਨਵਾਂ ਦੌਰ

ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਨਿਵੇਸ਼ ਤੇ ਰੋਜ਼ਗਾਰ ਦਾ ਨਵਾਂ ਦੌਰ

0
41

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿਖੇ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਪਰੋਗਰੇਸ ਪੰਜਾਬ ਇਨਵੇਸਟਰਜ਼ ਸਮਿਟ 2026 ਦੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕੀਤੀ।

ਦੇਸ਼-ਦੁਨੀਆ ਤੋਂ ਪਹੁੰਚੇ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦਾ ਪੰਜਾਬ ਦੀ ਧਰਤੀ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਹ ਸਮਿਟ ਸਿਰਫ਼ ਉਦਯੋਗਿਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੀ ਅਰਥਵਿਵਸਥਾ, ਨਿਵੇਸ਼ ਅਤੇ ਰੋਜ਼ਗਾਰ ਦੇ ਨਵੇਂ ਯੁੱਗ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।

1.58 ਲੱਖ ਕਰੋੜ ਦਾ ਨਿਵੇਸ਼

ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 1.58 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ 5.5 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਸਰਕਾਰ ਦਾ ਕਹਿਣਾ ਹੈ ਕਿ ਨਵੀਂ ਉਦਯੋਗਿਕ ਨੀਤੀ ਹੇਠ ਕਾਰੋਬਾਰੀਆਂ ਨੂੰ ਸੁਖਾਲ਼ਾ ਅਤੇ ਪਾਰਦਰਸ਼ੀ ਮਾਹੌਲ ਦਿੱਤਾ ਗਿਆ ਹੈ।

ਲੁਧਿਆਣਾ ਵਿੱਚ ਟਾਟਾ ਦਾ ਵੱਡਾ ਸਟੀਲ ਪਲਾਂਟ

ਇੱਕ ਹੋਰ ਵੱਡੀ ਘੋਸ਼ਣਾ ਅਨੁਸਾਰ, 20 ਮਾਰਚ ਤੋਂ Tata Group ਦਾ ਵੱਡਾ ਸਟੀਲ ਪਲਾਂਟ ਲੁਧਿਆਣਾ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਨਾਲ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਸਰਕਾਰ ਦਾ ਟੀਚਾ

ਪੰਜਾਬ ਸਰਕਾਰ ਦਾ ਮੁੱਖ ਟੀਚਾ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਸਰਕਾਰ ਦਾ ਦਾਅਵਾ ਹੈ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਪ੍ਰੋਗਰੈਸਿਵ ਪੰਜਾਬ ਸਮਿਟ ਰਾਹੀਂ ਨਿਵੇਸ਼ਕਾਂ ਨਾਲ ਸਾਂਝ ਮਜ਼ਬੂਤ ਕਰਕੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ।

LEAVE A REPLY

Please enter your comment!
Please enter your name here