ਭਾਰਤ ਸਰਕਾਰ ਨੇ ਦੇਸ਼ ਦੇ ਡਿਜ਼ੀਟਲ ਇਕੋਸਿਸਟਮ ਨੂੰ ਮਜ਼ਬੂਤ ਬਣਾਉਣ ਅਤੇ ਵਿਦੇਸ਼ੀ ਤਕਨਾਲੋਜੀ ‘ਤੇ ਨਿਰਭਰਤਾ ਘਟਾਉਣ ਦੇ ਮੱਦੇਨਜ਼ਰ ਦੇਸੀ ਏਆਈ ਫਾਊਂਡੇਸ਼ਨ ਮਾਡਲ ਵਿਕਸਿਤ ਕਰਨ ਲਈ ਇੱਕ ਮਹੱਤਵਪੂਰਨ ਵਾਈਟ ਪੇਪਰ ਜਾਰੀ ਕੀਤਾ ਹੈ। ਇਸ ਵਾਈਟ ਪੇਪਰ ਵਿੱਚ ਭਾਰਤ ਵਿੱਚ ਮੂਲਭੂਤ ਏਆਈ ਮਾਡਲਾਂ ਦੇ ਵਿਕਾਸ ਲਈ ਰਣਨੀਤਿਕ ਰੋਡਮੈਪ ਪੇਸ਼ ਕੀਤਾ ਗਿਆ ਹੈ।
ਸਰਕਾਰ ਦਾ ਮੰਨਣਾ ਹੈ ਕਿ ਦੇਸੀ ਏਆਈ ਮਾਡਲ ਭਾਰਤ ਦੀ ਭਾਸ਼ਾਈ, ਸੱਭਿਆਚਾਰਕ ਅਤੇ ਸਮਾਜਿਕ ਵੱਖਰਾਪਣ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੇ ਜਾਣੇ ਚਾਹੀਦੇ ਹਨ। ਇਸ ਨਾਲ ਸਿੱਖਿਆ, ਸਿਹਤ, ਖੇਤੀਬਾੜੀ, ਪ੍ਰਸ਼ਾਸਨ ਅਤੇ ਉਦਯੋਗ ਖੇਤਰਾਂ ਵਿੱਚ ਨਵੇਂ ਮੌਕੇ ਪੈਦਾ ਹੋਣਗੇ।
ਵਾਈਟ ਪੇਪਰ ਵਿੱਚ ਇਹ ਵੀ ਜ਼ੋਰ ਦਿੱਤਾ ਗਿਆ ਹੈ ਕਿ ਵੱਡੇ ਪੱਧਰ ਦੇ ਏਆਈ ਮਾਡਲ ਤਿਆਰ ਕਰਨ ਲਈ ਉੱਚ ਪੱਧਰੀ ਕੰਪਿਊਟਿੰਗ ਢਾਂਚੇ (ਜਿਵੇਂ GPU ਅਤੇ ਡਾਟਾ ਸੈਂਟਰ) ਦੀ ਲੋੜ ਹੈ। ਇਸ ਲਈ ਸਰਕਾਰ ਵੱਲੋਂ ਰਿਸਰਚ ਸੰਸਥਾਵਾਂ, ਸਟਾਰਟਅੱਪਸ ਅਤੇ ਉਦਯੋਗਾਂ ਨੂੰ ਲੋੜੀਂਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਯੋਜਨਾ ਹੈ।
ਇਹ ਪਹਿਲ ਭਾਰਤ ਨੂੰ ਤਕਨਾਲੋਜੀ ਦੇ ਖੇਤਰ ਵਿੱਚ ਆਤਮਨਿਰਭਰ ਬਣਾਉਣ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਨਾਲ ਹੀ, ਜ਼ਿੰਮੇਵਾਰ ਅਤੇ ਨੈਤਿਕ ਏਆਈ ਵਿਕਾਸ ਨੂੰ ਯਕੀਨੀ ਬਣਾਉਣ ‘ਤੇ ਵੀ ਖਾਸ ਧਿਆਨ ਦਿੱਤਾ ਗਿਆ ਹੈ।



