HomePatiala Updates19 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰੇ ਤੇ ਦੁਰਗਾ ਅਸ਼ਟਮੀ ਮਨਾਉਣ ਸਬੰਧੀ...

19 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰੇ ਤੇ ਦੁਰਗਾ ਅਸ਼ਟਮੀ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਤੇ ਐਡਵਾਈਜਰੀ ਮੈਨੇਜਿੰਗ ਕਮੇਟੀ ਵੱਲੋਂ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਤਿਆਰੀਆਂ ਦਾ ਜਾਇਜ਼ਾ

ਪਟਿਆਲਾ: ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ 19 ਮਾਰਚ ਤੋਂ ਸ਼ੁਰੂ ਹੋ ਰਹੇ ਨਵਰਾਤਰੇ ਤੇ ਦੁਰਗਾ ਅਸ਼ਟਮੀ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਐਡਵਾਈਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਨੇ ਮੰਦਰ ਵਿਖੇ ਇੱਕ ਬੈਠਕ ਕੀਤੀ।

ਇਸ ਮੌਕੇ ਕਮੇਟੀ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਸਮੇਤ ਏ.ਡੀ.ਸੀ (ਜ) ਸਿਮਰਪ੍ਰੀਤ ਕੌਰ, ਸੰਯੁਕਤ ਕਮਿਸਨਰ ਮਨਰੀਤ ਰਾਣਾ, ਡੀ.ਐਸ.ਪੀ. ਸਤਨਾਮ ਸਿੰਘ, ਜ਼ਿਲ੍ਹਾ ਐਡੀਪੀਡੀਮੋਲੋਜਿਸਟ ਡਾ. ਸੁਮਿਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਮੰਦਰ ਵਿਖੇ ਮਨਾਏ ਜਾਣ ਵਾਲੇ ਨਵਰਾਤਰਿਆਂ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਪੂਰੀ ਸ਼ਰਧਾ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਇੱਥੇ ਦੇਸ਼-ਵਿਦੇਸ਼ ‘ਚੋਂ ਆਉਣ ਵਾਲੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਇੰਤਜਾਮ ਕੀਤੇ ਜਾਣਗੇ।

ਐਡਵਾਈਜਰੀ ਮੈਨੇਜਿੰਗ ਕਮੇਟੀ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾਨੇ ਕਿਹਾ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 19 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰੇ 27 ਮਾਰਚ ਤੱਕ ਚੱਲਣਗੇ, ਇਨ੍ਹਾਂ ਦੀ ਸ਼ੁਭ-ਆਰੰਭਤਾ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਮੰਦਿਰ ਦੀ ਸਜਾਵਟ ਤੇ ਹੋਰ ਪ੍ਰਬੰਧਾਂ ਸਮੇਤ ਸੁਰੱਖਿਆ, ਸਾਫ਼-ਸਫ਼ਾਈ, ਲੰਗਰ ਤੇ ਹੋਰ ਵਿਆਪਕ ਪ੍ਰਬੰਧਾਂ ‘ਤੇ ਚਰਚਾ ਕਰਨ ਸਮੇਤ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੂਰੀ ਦੁਨੀਆ ‘ਚ ਮਹਾਨਤਾ ਅਤੇ ਮਾਨਤਾ ਹੈ, ਨਵਰਾਤਰਿਆਂ ਦੇ ਦਿਨਾਂ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ, ਇਸ ਲਈ ਪਵਿੱਤਰ ਮੰਦਿਰ ਅਤੇ ਇਸਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਅਤੇ ਸ਼ਰਧਾਲੂਆਂ ਦੀ ਸੁਖਾਵੀਂ ਆਵਾਜਾਈ ਲਈ ਪੁਖ਼ਤਾ ਪ੍ਰਬੰਧਾਂ ਬਾਰੇ ਵੀ ਕਿਹਾ ਗਿਆ। ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਲੈਕੇ ਪੁਲਿਸ ਵੱਲੋਂ ਸੁਰੱਖਿਆ ਦੇ ਵਿਆਪਕ ਪ੍ਰਬੰਧਾਂ ਤੋਂ ਇਲਾਵਾ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪਲਾਨ ਵੀ ਬਣਾਇਆ ਜਾ ਰਿਹਾ ਹੈ।

ਸੀ.ਏ. ਅਜੇ ਅਲੀਪੁਰੀਆ ਨੇ ਕਿਹਾ ਕਿ ਮੰਦਰ ਵਿਖੇ ਸ਼ਰਧਾਲੂਆਂ ਤੇ ਆਮ ਲੋਕਾਂ ਲਈ ਆਮ ਆਦਮੀ ਕਲੀਨਿਕ ਚੱਲ ਰਿਹਾ ਹੈ, ਜਿੱਥੇ ਸ਼ਰਧਾਲੂ ਕਿਸੇ ਬਿਮਾਰੀ ਦੀ ਸੂਰਤ ‘ਚ ਮੁਫ਼ਤ ‘ਚ ਦਵਾਈ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਇਸ ਕਲੀਨਿਕ ਦਾ ਸਮਾਂ ਸਵੇਰੇ ਤੋਂ ਦੁਪਹਿਰ ਤੇ ਦੁਪਹਿਰ ਤੋਂ ਰਾਤ 9 ਵਜੇ ਤੱਕ ਕੀਤਾ ਗਿਆ ਹੈ। ਇਸ ਤੋਂ ਬਿਨ੍ਹਾਂ ਸ਼ਰਧਾਲੂਆਂ ਦੀ ਸਹੂਲਤ ਲਈ ਲੰਗਰ ਭੰਡਾਰਾ ਤੇ ਪੀਣ ਵਾਲੇ ਪਾਣੀ ਦੇ ਵੀ ਵਧੀਆ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਭੀੜ ਜਿਆਦਾ ਹੋਣ ਕਾਰਨ ਸ਼ਰਧਾਲੂਆਂ ਦੇ ਬਾਹਰ ਨਿਕਲਣ ਲਈ ਭੈਰੋ ਜੀ ਦੀ ਮੰਦਰ ਤੋਂ ਇੱਕ ਵੱਖਰਾ ਰਸਤਾ ਬਣਾਇਆ ਗਿਆ ਹੈ। ਸੰਗਤ ਲਈ ਲਗਾਏ ਜਾਂਦੇ ਲੰਗਰ ਐਡਵਾਈਜਰੀ ਕਮੇਟੀ ਵੱਲੋਂ ਨਿਰਧਾਰਤ ਸਥਾਨਾਂ ‘ਤੇ ਹੀ ਲੱਗਣਗੇ, ਪੁਰਾਣੇ ਸ਼ੇਰਾਂ ਵਾਲੇ ਗੇਟ ਤੱਕ ਟੈਂਟ ਲੱਗਣਗੇ ਤਾਂ ਕਿ ਸ਼ਰਧਾਲੂਆਂ ਨੂੰ ਧੁੱਪ ‘ਚ ਨਾ ਖੜ੍ਹਨਾ ਪਵੇ। ਜਦਕਿ ਸੰਗਤ ਲਈ ਵਾਧੂ ਮੋਬਾਇਲ ਟੋਆਇਲਟ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਮੰਦਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਕਰਕੇ ਸੰਗਤ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇ। ਇਸ ਬੈਠਕ ਦੌਰਾਨ ਐਸ.ਐਸ.ਪੀ ਵਰੁਣ ਸ਼ਰਮਾ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਅਤੇ ਟ੍ਰੈਫਿਕ ਵਿਵਸਥਾ ਲਈ ਸਾਰੇ ਪ੍ਰਬੰਧ ਪਖ਼ਤਾ ਕੀਤੇ ਜਾਣਗੇ।

*******

ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਮਾਤਾ ਸ੍ਰੀ ਕਾਲੀ ਦੇਵੀ ਮੰਦਰ ਐਡਵਾਈਜਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਨਰਾਤਿਆਂ ਦੇ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ। ਏ.ਡੀ.ਸੀ. ਸਿਮਰਪ੍ਰੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI