ਫਾਜ਼ਿਲਕਾ ਵਿੱਚ ਲਗਾਤਾਰ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਵੀ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀ ਉਪਲਬਧ ਨਾ ਹੋਣ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਵਿਧਾਇਕ ਸਵਨਾ ਨੇ ਅੱਜ ਸਰਕਾਰੀ ਸਮੇਂ ਦੌਰਾਨ ਬਿਜਲੀ ਵਿਭਾਗ ਦੇ ਦਫ਼ਤਰ ਵਿੱਚ ਅਚਾਨਕ ਛਾਪਾ ਮਾਰਿਆ। ਉਨ੍ਹਾਂ ਇਸ ਦੌਰਾਨ ਕਈ ਕਰਮਚਾਰੀ ਗੈਰ ਹਾਜ਼ਰ ਪਾਏ। ਇਸ ਤੋਂ ਬਾਅਦ ਵਿਧਾਇਕ ਖੁਦ ਦਫ਼ਤਰ ‘ਚ ਬੈਠ ਗਏ ਅਤੇ ਇਕ ਤੋਂ ਬਾਅਦ ਇਕ ਕਰਮਚਾਰੀ ਸਮੇਂ ‘ਤੇ ਨਾ ਪਹੁੰਚਣ ‘ਤੇ ਦੇਰੀ ਨਾਲ ਦਫ਼ਤਰ ਪਹੁੰਚਦੇ ਦੇਖੇ ਗਏ, ਜਿਨ੍ਹਾਂ ਨੂੰ ਲੈ ਕੇ ਵਿਧਾਇਕ ਨੇ ਸਖ਼ਤ ਕਲਾਸ ਲਗਾਈ। ਵਿਧਾਇਕ ਸਵਨਾ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਬਿਜਲੀ ਵਿਭਾਗ ਦੇ ਦਫ਼ਤਰ ਨਹੀਂ ਪਹੁੰਚ ਰਹੇ। ਇਸ ਤੋਂ ਬਾਅਦ ਉਨ੍ਹਾਂ ਅੱਜ ਅਚਾਨਕ ਬਿਜਲੀ ਦਫ਼ਤਰ ਵਿੱਚ ਛਾਪਾ ਮਾਰਿਆ।
Related Posts
ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਦੀ ਕਾਰਵਾਈ ਅੱਜ ਹੋਈ ਖਤਮ
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਅਤੇ ਆਖਰੀ ਦਿਨ ਦੀ ਕਾਰਵਾਈ ਅੱਜ ਖਤਮ ਹੋ ਗਈ ਹੈ। ਇਸ ਦੌਰਾਨ…
ਨਾਜਾਇਜ਼ ਕਲੋਨੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਵੱਡਾ ਫ਼ੈਸਲਾ
ਜਾਣਕਾਰੀ ਅਨੁਸਾਰ ਬਿਨਾਂ ਐਨ.ਓ.ਸੀ ਤੋਂ ਰਜਿਸਟਰੇਸ਼ਨ ਕਰਵਾਉਣ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਨੇ ਨਾਜਾਇਜ਼ ਕਲੋਨੀਆਂ ਵਿੱਚ ਸਥਿਤ 500…
ਲੁਧਿਆਣਾ ‘ਚ ਪੁਲਿਸ ਨੇ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ
ਮਹਾਨਗਰ ‘ਚ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲਿਆਂ ਦਾ ਪਰਦਾਫਾਸ਼ ਹੋਇਆ ਹੈ। ਲੁਧਿਆਣਾ ਦੇ ਅਕਾਲਗੜ੍ਹ ਬਾਜ਼ਾਰ ਵਿੱਚ ਅੱਜ ਜੋਧਪੁਰ ਪੁਲਿਸ ਨੇ…