ਚੰਡੀਗੜ੍ਹ ਹਿੰਸਾ ਪੀੜਤਾਂ ਦੀ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹੱਤਵਪੂਰਨ ਫੈਸਲਾ ਲਿਆ ਹੈ।
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਸਿੰਘ ਨੇ ਦੱਸਿਆ ਕਿ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਹੁਣ ਲਿੰਗ-ਨਿਰਪੱਖ ਬਣਾਇਆ ਗਿਆ ਹੈ। ਪਹਿਲਾਂ ਇਹ ਸਕੀਮ ਸਿਰਫ ਮਹਿਲਾਵਾਂ ਲਈ ਸੀ, ਪਰ ਹੁਣ ਇਸਦਾ ਲਾਭ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਮਿਲੇਗਾ।
ਮਾਸਿਕ ਸਹਾਇਤਾ ਵਿੱਚ ਵਾਧਾ
ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ ਮਾਸਿਕ ਵਿੱਤੀ ਸਹਾਇਤਾ 8,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ। ਇਹ ਰਕਮ ਪੀੜਤਾਂ ਦੀ ਰੋਜ਼ੀ-ਰੋਟੀ ਅਤੇ ਮੁੜ ਵਸੇਬੇ ਲਈ ਮਦਦਗਾਰ ਸਾਬਤ ਹੋਵੇਗੀ।
ਮਾਣ ਅਤੇ ਭਰੋਸੇ ਦੀ ਬਹਾਲੀ
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕਦਮ ਸਿਰਫ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਪੀੜਤਾਂ ਦੇ ਸਵੈ-ਮਾਣ ਅਤੇ ਵਿਸ਼ਵਾਸ ਨੂੰ ਮੁੜ ਸਥਾਪਿਤ ਕਰਨ ਵੱਲ ਵੱਡੀ ਪਹਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਉਸ ਵਿਅਕਤੀ ਦੇ ਨਾਲ ਖੜ੍ਹੀ ਹੈ ਜੋ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੋਇਆ ਹੈ।
ਮਨੁੱਖੀ ਅਧਿਕਾਰਾਂ ਲਈ ਵਚਨਬੱਧਤਾ
ਮੰਤਰੀ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਅਜਿਹਾ ਸਮਾਜ ਬਣਾਉਣਾ ਹੈ ਜਿੱਥੇ ਹਰ ਪੀੜਤ ਬਰਾਬਰੀ, ਸੁਰੱਖਿਆ ਅਤੇ ਸਨਮਾਨ ਨਾਲ ਜੀ ਸਕੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤੇਜ਼ਾਬ ਹਮਲੇ ਸਿਰਫ ਸਰੀਰਕ ਨਹੀਂ, ਸਗੋਂ ਡੂੰਘੀਆਂ ਮਾਨਸਿਕ ਅਤੇ ਭਾਵਨਾਤਮਕ ਸੱਟਾਂ ਵੀ ਦਿੰਦੇ ਹਨ। ਇਸ ਯੋਜਨਾ ਰਾਹੀਂ ਪੀੜਤਾਂ ਨੂੰ ਇਹ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਉਹ ਇਕੱਲੇ ਨਹੀਂ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਆਸ ਅਤੇ ਮਾਣ ਨਾਲ ਭਰਨ ਲਈ ਵਚਨਬੱਧ ਹੈ।





