HomeBlogਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਦਾ ਲੋਕਾਂ ਨੂੰ ਮਿਲ ਰਿਹਾ ਲਾਭ:...

ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਦਾ ਲੋਕਾਂ ਨੂੰ ਮਿਲ ਰਿਹਾ ਲਾਭ: ਕੋਹਲੀ

 ਪਟਿਆਲਾ, 20 ਮਾਰਚ:

ਅਜੀਤ ਪਾਲ ਸਿੰਘ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ

 ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ ਅਤੇ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਅੱਜ ਪਟਿਆਲਾ ਸ਼ਹਿਰੀ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 60 ਧਮੋਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ।

 ਵਿਧਾਇਕ ਨੇ ਦਸਿਆ ਕਿ ਇਹ ਬੱਸ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਅੰਮ੍ਰਿਤਸਰ ਵਿਖੇ ਜਾਏਗੀ ।ਉਨ੍ਹਾਂ  ਕਿਹਾ ਕਿ ਸਰਕਾਰ ਦਾ ਮਕਸਦ ਹਰ ਇਕ ਨਾਗਰਿਕ ਤੱਕ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨ ਤੋਂ ਵਾਂਝਾ ਨਾ ਰਹੇ।

ਵਿਧਾਇਕ ਨੇ  ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇਸ ਦਿਸ਼ਾ ਵਿੱਚ ਇੱਕ ਵਿਸ਼ੇਸ਼ ਅਤੇ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਆਮ ਜਨਤਾ, ਖ਼ਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਉਹ ਬਿਨਾ ਕਿਸੇ ਚਿੰਤਾ ਦੇ ਆਪਣੀ ਯਾਤਰਾ ਦਾ ਆਨੰਦ ਮਾਣ ਸਕਣ। ਉਨ੍ਹਾਂ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਕੀਮਾਂ ਨੂੰ ਹੋਰ ਵਧਾਇਆ ਜਾਵੇਗਾ।

ਇਸ ਸਮਾਗਮ ਵਿੱਚ ਵਾਰਡ ਨੰਬਰ 60 ਦੇ ਇੰਚਾਰਜ ਰੁਪਿੰਦਰ ਸਿੰਘ (ਕੋਚ) ਦੀ ਵਿਸ਼ੇਸ਼ ਹਾਜ਼ਰੀ ਰਹੀ। ਉਨ੍ਹਾਂ ਵੱਲੋਂ ਵੀ ਯਾਤਰੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਕਿਹਾ ਗਿਆ ਕਿ ਇਹ ਯੋਜਨਾ ਲੋਕਾਂ ਵਿੱਚ ਭਰੋਸੇ ਅਤੇ ਧਾਰਮਿਕ ਸਾਂਝ ਨੂੰ ਮਜ਼ਬੂਤ ਕਰਦੀ ਹੈ।

ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲਦੀ ਹੈ, ਸਗੋਂ ਸਮਾਜ ਵਿੱਚ ਖੁਸ਼ਹਾਲੀ  ਦਾ ਮਾਹੌਲ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਤਰ੍ਹਾਂ ਦੀਆਂ ਸਹੂਲਤਾਂ ਸਿਰਫ਼ ਕੁਝ ਲੋਕਾਂ ਤੱਕ ਸੀਮਿਤ ਰਹਿੰਦੀਆਂ ਸਨ, ਪਰ ਹੁਣ ਹਰ ਵਰਗ ਨੂੰ ਇਸ ਦਾ ਲਾਭ ਮਿਲ ਰਿਹਾ ਹੈ।

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਾਰਟੀ ਵਰਕਰ ਅਤੇ ਸਨਮਾਨਿਤ ਵਿਅਕਤੀ ਮੌਜੂਦ ਸਨ, ਜਿਨ੍ਹਾਂ ਨੇ ਇਸ ਮੌਕੇ ਨੂੰ ਯਾਦਗਾਰ  ਬਣਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI