Thursday, September 17, 2026
Home Punjab ਨੰਗਲ-ਤਲਵਾੜਾ ਇਲਾਕੇ ਦੀ ਜ਼ਮੀਨ ਦੇ ਮਾਲਕੀ ਹੱਕ ਲੋਕਾਂ ਨੂੰ ਮਿਲਣਗੇ: ਸਿੱਖਿਆ ਮੰਤਰੀ...

ਨੰਗਲ-ਤਲਵਾੜਾ ਇਲਾਕੇ ਦੀ ਜ਼ਮੀਨ ਦੇ ਮਾਲਕੀ ਹੱਕ ਲੋਕਾਂ ਨੂੰ ਮਿਲਣਗੇ: ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ

0
55

ਚੰਡੀਗੜ੍ਹ: ਚੰਡੀਗੜ੍ਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਵਿੱਚ ਵਾਧੂ (ਸਰਪਲੱਸ) ਜ਼ਮੀਨ ਦੇ ਮਾਲਕੀ ਹੱਕ ਉਥੇ ਰਹਿ ਰਹੇ ਦੁਕਾਨਦਾਰਾਂ, ਵਸਨੀਕਾਂ ਅਤੇ ਕਾਬਜ਼ਕਾਰਾਂ ਨੂੰ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਬੀ.ਬੀ.ਐਮ.ਬੀ. ਦੀ ਨਹੀਂ ਸਗੋਂ ਪੰਜਾਬ ਦੀ ਹੈ ਅਤੇ ਇਸ ਫੈਸਲੇ ਨਾਲ ਹਜ਼ਾਰਾਂ ਪਰਿਵਾਰਾਂ ਦੀ ਦਹਾਕਿਆਂ ਪੁਰਾਣੀ ਚਿੰਤਾ ਖਤਮ ਹੋਵੇਗੀ।

ਜਲ ਸਰੋਤ ਵਿਭਾਗ ਵੱਲੋਂ 800 ਏਕੜ ਤੋਂ ਵੱਧ ਜ਼ਮੀਨ ਸਬੰਧੀ ਬੀ.ਬੀ.ਐਮ.ਬੀ. ਨਾਲ ਰਸਮੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਵਿਆਪਕ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਅਧੀਨ ਯੋਗ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਸਿਰਫ਼ ਬਣਦੇ ਕਾਨੂੰਨੀ ਖਰਚੇ ਜਮ੍ਹਾ ਕਰਨੇ ਪੈਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਨੰਗਲ ਲਈ ਨਵਾਂ ਜੁਡੀਸ਼ੀਅਲ ਕੰਪਲੈਕਸ ਵੀ ਜਲਦੀ ਬਣਾਇਆ ਜਾਵੇਗਾ ਅਤੇ ਇਹ ਫੈਸਲਾ ਸਿਰਫ਼ ਨੀਤੀ ਨਹੀਂ ਸਗੋਂ ਇਤਿਹਾਸਕ ਗਲਤੀ ਦਾ ਸੁਧਾਰ ਹੈ।

LEAVE A REPLY

Please enter your comment!
Please enter your name here