Thursday, July 16, 2026
Home National ਇੰਡੀਗੋ ਫਲਾਈਟ ਦੀ ਦਿੱਲੀ ‘ਚ ਐਮਰਜੈਂਸੀ ਲੈਂਡਿੰਗ

ਇੰਡੀਗੋ ਫਲਾਈਟ ਦੀ ਦਿੱਲੀ ‘ਚ ਐਮਰਜੈਂਸੀ ਲੈਂਡਿੰਗ

0
38

ਆਂਧਰਾ ਪ੍ਰਦੇਸ਼/ਨਵੀਂ ਦਿੱਲੀ: ਵਿਸ਼ਾਖਾਪਟਨਮ ਤੋਂ ਦਿੱਲੀ ਆ ਰਹੀ ਇੰਡੀਗੋ ਫਲਾਈਟ (6E 579) ਦੀ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਸਵੇਰੇ ਕਰੀਬ 10:53 ਵਜੇ ਫਾਇਰ ਬ੍ਰਿਗੇਡ ਨੂੰ ਐਮਰਜੈਂਸੀ ਕਾਲ ਮਿਲੀ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ 10:59 ਵਜੇ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਕਰਵਾ ਲਈ ਗਈ।

ਮਿਲੀ ਜਾਣਕਾਰੀ ਅਨੁਸਾਰ, ਇਸ ਬੋਇੰਗ 737 ਜਹਾਜ਼ ਵਿੱਚ 161 ਯਾਤਰੀ ਸਵਾਰ ਸਨ। ਉਡਾਣ ਦੌਰਾਨ ਜਹਾਜ਼ ਦੇ ਇੱਕ ਇੰਜਣ ਵਿੱਚ ਖ਼ਰਾਬੀ ਆ ਗਈ ਸੀ, ਜਿਸ ਕਾਰਨ ਪਾਇਲਟ ਵੱਲੋਂ ਤੁਰੰਤ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਮੰਗੀ ਗਈ। ਹਵਾਈ ਅੱਡੇ ‘ਤੇ ਪਹਿਲਾਂ ਹੀ 10:39 ਵਜੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਸੀ।

ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਾਰੇ ਇੰਤਜ਼ਾਮ ਕੀਤੇ। ਰਨਵੇ 28 ‘ਤੇ ਲੈਂਡਿੰਗ ਲਈ ਤਿਆਰੀ ਕੀਤੀ ਗਈ ਅਤੇ ਰਨਵੇ ਦੇ ਆਲੇ-ਦੁਆਲੇ ਫਾਇਰ ਟਰੱਕ ਅਤੇ ਐਂਬੂਲੈਂਸ ਤਾਇਨਾਤ ਕੀਤੀਆਂ ਗਈਆਂ। ਲੈਂਡਿੰਗ ਤੋਂ ਬਾਅਦ ਸਾਰੇ 161 ਯਾਤਰੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਲਿਆ ਗਿਆ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਫਿਲਹਾਲ ਇੰਡੀਗੋ ਵੱਲੋਂ ਇਸ ਘਟਨਾ ਬਾਰੇ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ। ਇਸ ਘਟਨਾ ਨੇ ਕੁਝ ਸਮੇਂ ਲਈ ਹਵਾਈ ਅੱਡੇ ‘ਤੇ ਚੌਕਸੀ ਵਧਾ ਦਿੱਤੀ ਸੀ, ਪਰ ਸਥਿਤੀ ਹੁਣ ਪੂਰੀ ਤਰ੍ਹਾਂ ਨਿਯੰਤਰਣ ਵਿੱਚ ਹੈ।

LEAVE A REPLY

Please enter your comment!
Please enter your name here