ਸਨੌਰ (ਪਟਿਆਲਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ ‘ਤੇ ਤੇਜ਼ੀ ਲਿਆਂਦੀ।

ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ।







