Thursday, July 16, 2026
Home Patiala Updates ਡੀਸੀ ਵੱਲੋਂ ਐਲਪੀਜੀ, ਪੈਟਰੋਲ ਤੇ ਡੀਜ਼ਲ ਸਪਲਾਈ ਦੀ ਸਮੀਖਿਆ, ਕਾਲਾਬਾਜ਼ਾਰੀ ਤੇ ਜਮ੍ਹਾਂਖੋਰੀ ਬਰਦਾਸ਼ਤ...

ਡੀਸੀ ਵੱਲੋਂ ਐਲਪੀਜੀ, ਪੈਟਰੋਲ ਤੇ ਡੀਜ਼ਲ ਸਪਲਾਈ ਦੀ ਸਮੀਖਿਆ, ਕਾਲਾਬਾਜ਼ਾਰੀ ਤੇ ਜਮ੍ਹਾਂਖੋਰੀ ਬਰਦਾਸ਼ਤ ਨਹੀਂ, ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ‘ਚ ਖਰੀਦਦਾਰੀ ਤੋਂ ਬਚਣ

0
29

ਪਟਿਆਲਾ: ਡਿਪਟੀ ਕਮਿਸ਼ਨਰ ਪਟਿਆਲਾ, ਸ੍ਰੀ ਵਰਜੀਤ ਵਾਲੀਆ ਨੇ ਜ਼ਿਲ੍ਹੇ ਭਰ ਵਿੱਚ ਘਰੇਲੂ ਅਤੇ ਵਪਾਰਕ ਐਲਪੀਜੀ ਦੇ ਨਾਲ-ਨਾਲ ਪੈਟਰੋਲ ਤੇ ਡੀਜ਼ਲ ਦੀ ਉਪਲਬਧਤਾ ਅਤੇ ਸਪਲਾਈ ਸਥਿਤੀ ਦੀ ਸਮੀਖਿਆ ਕੀਤੀ।

ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਹੋਰ ਅਧਿਕਾਰੀਆਂ ਸਮੇਤ ਤੇਲ ਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਗੈਸ, ਤੇਲ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਦੁਹਰਾਇਆ ਕਿ ਸਰਕਾਰ ਦੀ ਮੁੱਖ ਤਰਜੀਹ ਸਾਰੇ ਖਪਤਕਾਰਾਂ ਨੂੰ ਐਲਪੀਜੀ, ਪੈਟਰੋਲ ਤੇ ਡੀਜ਼ਲ ਦੀ ਨਿਰਵਿਘਨ ਅਤੇ ਢੁਕਵੀਂ ਸਪਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੰਸਥਾਵਾਂ ਅਤੇ ਥੋਕ ਖਪਤਕਾਰਾਂ ਨੂੰ ਪਾਈਪਡ ਨੈਚੁਰਲ ਗੈਸ (ਪੀਐਨਜੀ) ਕਨੈਕਸ਼ਨਾਂ ਨੂੰ ਇੱਕ ਟਿਕਾਊ ਵਿਕਲਪ ਵਜੋਂ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ।

ਵਰਜੀਤ ਵਾਲੀਆ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਐਲਪੀਜੀ ਸਿਲੰਡਰਾਂ ਦੀ ਘਬਰਾਹਟ ਵਿੱਚ ਬੁਕਿੰਗ ਜਾਂ ਪੈਟਰੋਲ ਅਤੇ ਡੀਜ਼ਲ ਦੀ ਵਾਧੂ ਖਰੀਦ ਦੀ ਕਾਹਲੀ ਨਾ ਦਿਖਾਉਣ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਜ਼ਰੂਰੀ ਵਸਤਾਂ ਦੀ ਸੁਚਾਰੂ ਅਤੇ ਲੋੜੀਂਦੀ ਸਪਲਾਈ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਨੇ ਸਾਰੀਆਂ ਗੈਸ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਹਿਲਾਂ ਬੁੱਕ, ਸਿਲੰਡਰ ਪਹਿਲਾਂ ਡਿਲੀਵਰ ਕਰਨਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਲਈ ਗੈਸ ਏਜੰਸੀਆਂ ਦੇ ਰਿਕਾਰਡ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਵਪਾਰਕ ਅਦਾਰਿਆਂ ਵਿੱਚ ਘਰੇਲੂ ਐਲਪੀਜੀ ਸਿਲੰਡਰਾਂ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਨਿਯਮਤ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ।

LEAVE A REPLY

Please enter your comment!
Please enter your name here