HomePatiala Updatesਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ...

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਪਟਿਆਲਾ: ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਵਿਭਾਗ ਦਾ ਚਾਰਜ ਸੰਭਾਲਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਐਡਵੋਕੇਟ ਜੁਨੇਜਾ ਨੇ ਨਵੇਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵਾਰੀਆਂ ਨੂੰ ਬਿਹਤਰ ਬੱਸ ਸੇਵਾ ਮੁਹੱਈਆ ਕਰਵਾਉਣ ਅਤੇ ਬੰਦ ਪਏ ਰੂਟਾਂ ਨੂੰ ਸਵਾਰੀਆਂ ਲਈ ਚਲਾਉਣ ਲਈ ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਜਲਦ ਹੀ 663 ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 250 ਬੱਸਾਂ ਜਲਦ ਹੀ ਸ਼ਾਮਿਲ ਕਰਕੇ ਸਵਾਰੀਆਂ ਨੂੰ ਬੱਸ ਸਰਵਿਸ ਮੁੱਹਈਆ ਕਰ ਦਿੱਤੀ ਜਾਵੇਗੀ ਅਤੇ ਬਾਕੀ ਰਹਿੰਦੀਆ ਬੱਸਾਂ ਵੀ ਜਲਦ ਹੀ ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਸ਼ਾਮਿਲ ਕੀਤੀਆਂ ਜਾਣਗੀਆਂ।

ਚੇਅਰਮੈਨ ਹਰਪਾਲ ਜੁਨੇਜਾ ਨੇ ਵਿੱਤ ਤੇ ਟਰਾਂਸਪੋਰਟ ਮੰਤਰੀ ਨੂੰ ਬੇਨਤੀ ਕੀਤੀ ਕਿ ਪੀ.ਆਰ.ਟੀ.ਸੀ ਵੱਲੋਂ ਮਹਿਲਾਵਾਂ ਨੂੰ ਨਿਰੰਤਰ ਦਿੱਤੀ ਜਾ ਰਹੀ ਮੁਫ਼ਤ ਸਫ਼ਰ ਸਹੂਲਤ ਦੇ ਬਦਲੇ ਬਣਦੇ ਕਲੇਮ ਦੀ ਬਕਾਇਆ ਰਾਸ਼ੀ ਸਮੇਂ ਸਿਰ ਪੀ.ਆਰ.ਟੀ.ਸੀ. ਨੂੰ ਜਾਰੀ ਕੀਤੀ ਜਾਵੇ ਤਾਂ ਜੋ ਪੀ.ਆਰ.ਟੀ.ਸੀ. ਦੀਆਂ ਦੇਣਦਾਰੀਆਂ ਜਿਵੇਂ ਕਿ ਵਰਕਰਾਂ ਦੀ ਮਹੀਨਾਵਾਰ ਤਨਖਾਹ, ਗਰੈਚੁਟੀ, ਜੀ.ਪੀ.ਐਫ., ਲੀਵ ਇਨਕੈਸ਼ਮੈਂਟ, ਰਿਵਾਈਜ਼ਡ ਲੀਵ ਇਨਕੈਸ਼ਮੈਂਟ, ਰਿਵਾਈਜ਼ਡ ਤਨਖਾਹ ਏਰੀਅਰ/ਪੈਨਸ਼ਨ ਏਰੀਅਰ (6ਵੇਂ ਤਨਖਾਹ ਪੇ/ਕਮਿਸ਼ਨ ਅਨੁਸਾਰ) ਅਤੇ ਹੋਰ ਦਾ ਭੁਗਤਾਨ ਸਮੇਂ ਸਿਰ ਕੀਤਾ ਜਾ ਸਕੇ।

ਹਰਪਾਲ ਜੁਨੇਜਾ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀ.ਆਰ.ਟੀ.ਸੀ. ਦੀਆਂ ਬਣਦੀਆਂ ਅਦਾਇਗੀਆਂ ਸਮੇਂ ਸਿਰ ਜਾਰੀ ਕਰਵਾਉਣ ਦਾ ਭੌਰਸਾ ਦਿੱਤਾ ਹੈ। ਜੁਨੇਜਾ ਨੇ ਅੱਗੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਪਟਿਆਲਾ ਵਿਖੇ ਬਣੇ ਨਵੇਂ ਬੱਸ ਟਰਮੀਨਲ ਦਾ ਉਦਘਾਟਨ ਸਮੇਂ ਮੁੱਖ ਮੰਤਰੀ ਵੱਲੋ ਪੁਰਾਣੇ ਬੱਸ ਅੱਡੇ ਨੂੰ ਵੀ ਚੱਲਦਾ ਰੱਖਣ ਸਬੰਧੀ ਕੀਤੇ ਐਲਾਨ ਮੁਤਾਬਕ ਪੁਰਾਣੇ ਬੱਸ ਸਟੈਂਡ ਦੀ ਮੁੜ ਉਸਾਰੀ, ਵਿਕਾਸ ਅਤੇ ਕਮਰਸ਼ੀਅਲ ਤੌਰ ‘ਤੇ ਵਿਕਾਸ ਕਰਨ ਲਈ ਸਰਕਾਰ ਪੱਧਰ ‘ਤੇ ਚੱਲ ਰਹੀ ਕਾਰਵਾਈ ਵਿੱਚ ਹੋਰ ਤੇਜੀ ਲਿਆਉਣ ਸਬੰਧੀ ਸਬੰਧਤ ਮਹਿਕਮੇ ਨੂੰ ਦਿਸਾ-ਨਿਰਦੇਸ ਦਿੱਤੇ ਜਾਣ।

ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੀ.ਆਰ.ਟੀ.ਸੀ ਵਲੋਂ ਨਿੱਜੀ ਕੰਪਨੀਆਂ ਅਤੇ ਐਨ.ਜੀ.ਓ. ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਸਵਾਰੀਆਂ ਦੀ ਸਹੂਲਤ ਲਈ ਬੱਸ ਸਟਾਪਾਂ ਦੀ ਉਸਾਰੀ ਕਰਵਾਈ ਜਾਵੇਗੀ। ਜਦੋਂ ਕਿ ਪੀ.ਆਰ.ਟੀ.ਸੀ ਵੱਲੋਂ ਆਪਣੀ ਜਮੀਨ ‘ਤੇ ਆਈ.ਓ.ਸੀ.ਐਲ. ਰਾਹੀਂ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕਰਨ ਸਬੰਧੀ ਕਾਰਵਾਈ ਅਰੰਭੀ ਹੋਈ ਹੈ ਜਿਨ੍ਹਾਂ ਵਿੱਚ ਤਿੰਨ ਵੱਖ-ਵੱਖ ਸਾਈਟਾਂ ‘ਤੇ ਆਈ.ਓ.ਸੀ.ਐਲ. ਵੱਲੋਂ ਜਲਦ ਹੀ ਪੰਪ ਸਥਾਪਿਤ ਕਰਨ ਸਬੰਧੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੀ.ਆਰ.ਟੀ.ਸੀ. ਵੱਲੋਂ ਆਪਣੀਆਂ ਜਮੀਨਾਂ ਉੱਪਰ ਪੇਡਾ ਦੇ ਸਹਿਯੋਗ ਨਾਲ ਰੂਫਟਾਪ ਸੋਲਰ ਪਲਾਂਟ ਸਥਾਪਿਤ ਕਰਨ ਦੀ ਕਾਰਵਾਈ ਅਰੰਭ ਲਈ ਗਈ ਹੈ ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ, ਇਸ ਨਾਲ ਪੀ.ਆਰ.ਟੀ.ਸੀ ਨੂੰ ਅੰਦਾਜਨ ਸਲਾਨਾ 97,03,212 ਰੁਪਏ ਬਿਜਲੀ ਦੇ ਬਿੱਲ ਦੀ ਬਚਤ ਹੋਵੇਗੀ। ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿੱਤਾ ਗਿਆ ਕਿ ਪੀ.ਆਰ.ਟੀ.ਸੀ ਵੱਲੋ ਸਵਾਰੀਆਂ ਨੂੰ ਹੋਰ ਵਧੀਆਂ ਸਹੂਲਤ ਦੇਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।

ਇਸ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਰੁਣ ਰੂਜਮ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਗੁਪਤਾ, ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ ਬਿਕਰਮਜੀਤ ਸਿੰਘ ਸ਼ੇਰਗਿੱਲ, ਏ ਐਮ ਡੀ ਨਵਦੀਪ ਕੁਮਾਰ ਤੇ ਪੀ.ਆਰ.ਟੀ.ਸੀ. ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI