ਸਰਕਾਰੀ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਰਕਾਰੀ ਕਾਲਜ ਲੁਧਿਆਣਾ ਨੇ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਹਾਇਰ ਐਜੂਕੇਸ਼ਨ ਇੰਸਟੀਚਿਊਟ ਸੋਸਾਇਟੀ ਸਰਕਾਰੀ ਕਾਲਜ ਲੁਧਿਆਣਾ (ਪੂਰਬੀ) ਦੁਆਰਾ ਤਿੰਨ ਲੈਕਚਰਾਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਭਾਲ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਕੰਪਿਊਟਰ ਸਾਇੰਸ, ਮੈਥੇਮੈਟਿਕਸ/ਸਟੈਟਿਸਟਿਕਸ, ਡਾਟਾ ਐਨਾਲਿਿਟਕਸ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ। ਇਹ ਪੋਸਟ ਬੀ.ਬੀ.ਏ (ਬਿਜ਼ਨਸ ਇਨੋਵੇਸ਼ਨ ਐਂਡ ਐਂਟਰਪ੍ਰਨਿਓਰਸ਼ਿਪ), ਬੀ.ਬੀ.ਏ. (ਲੌਜਿਸਟਿਕਸ ਅਤੇ ਸਪਲਾਈ ਚੇਨ ਮੈਨੇਜਮੈਂਟ), ਅਤੇ ਬੀ.ਐਸ.ਸੀ. (ਡੇਟਾ ਵਿਸ਼ਲੇਸ਼ਣ) ਪ੍ਰੋਗਰਾਮ ਦਾ ਹਿੱਸਾ ਹੈ।
ਇਨ੍ਹਾਂ ਅਸਾਮੀਆਂ ਲਈ ਯੋਗਤਾ ਸ਼ਰਤਾਂ ਅਤੇ ਯੋਗਤਾਵਾਂ ਯੂ.ਜੀ.ਸੀ/ਪੰਜਾਬ ਯੂਨੀਵਰਸਿਟੀ/ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਹਨ। ਇੱਛੁਕ ਉਮੀਦਵਾਰ 1 ਅਗਸਤ, 2024 ਨੂੰ ਦੁਪਹਿਰ 12:00 ਵਜੇ ਤੱਕ ਹੱਥ/ਡਾਕ ਰਾਹੀਂ ਬਿਨੈ ਪੱਤਰ ਜਮ੍ਹਾਂ ਕਰ ਸਕਦੇ ਹਨ। ਇਸ ਤੋਂ ਬਾਅਦ 2 ਅਗਸਤ, 2024 ਨੂੰ ਸਵੇਰੇ 10 ਵਜੇ ਤੋਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।