Thursday, July 16, 2026
Home Blog ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ‘ਤੇ ਪਹੁੰਚੇ ਗੌਤਮ ਅਡਾਨੀ”

ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ‘ਤੇ ਪਹੁੰਚੇ ਗੌਤਮ ਅਡਾਨੀ”

0
45

04.04.2026

ਚੰਡੀਗੜ੍ਹ ਨੇੜਲੇ ਸਿਸਵਾਂ ਫਾਰਮ ਹਾਊਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਦਯੋਗਪਤੀ ਗੌਤਮ ਅਡਾਣੀ ਦੀ ਵਿਸ਼ੇਸ਼ ਮੁਲਾਕਾਤ ਹੋਈ। ਜਾਣਕਾਰੀ ਮੁਤਾਬਕ ਦੋਵਾਂ ਵਿਚਕਾਰ ਰਾਤ ਦੇ ਖਾਣੇ ਦੌਰਾਨ ਕਈ ਮਹੱਤਵਪੂਰਨ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਰਾਜਨੀਤਿਕ ਅਤੇ ਆਰਥਿਕ ਮਾਹੌਲ ਸਬੰਧੀ ਚਰਚਾਵਾਂ ਨੂੰ ਵੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

ਉਦਯੋਗਪਤੀ ਗੌਤਮ ਅਡਾਨੀ ਅਤੇ ਉਨ੍ਹਾਂ ਦੀ ਧਰਮਪਤਨੀ ਪ੍ਰੀਤੀ ਅਡਾਨੀਨੇ ਵੀਰਵਾਰ ਸ਼ਾਮ ਭਾਜਪਾ ਦੇ ਵਰਿਸ਼ਠ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਕ ਨਿੱਜੀ ਡਿਨਰ ਮੀਟਿੰਗ ਵਿੱਚ ਹਿੱਸਾ ਲਿਆ।

ਇਸ ਮੁਲਾਕਾਤ ਤੋਂ ਕੁਝ ਸਮੇਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਖਾਤੇ ਰਾਹੀਂ ਇੱਕ ਤਸਵੀਰ ਸਾਂਝੀ ਕਰਦੇ ਹੋਏ ਆਪਣੀ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਨੇ ਲਿਖਿਆ ਕਿ ਸ਼ਾਮ ਦੇ ਭੋਜਨ ਦੌਰਾਨ ਗੌਤਮ ਅਤੇ ਪ੍ਰੀਤੀ ਅਡਾਨੀ ਦੀ ਮੇਜ਼ਬਾਨੀ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੇਸ਼ ਦੇ ਵਿਕਾਸ ਲਈ ਅਡਾਨੀ ਦਮਪਤੀ ਵੱਲੋਂ ਕੀਤੇ ਜਾ ਰਹੇ ਯਤਨ ਕਾਬਿਲ-ਏ-ਤਾਰੀਫ਼ ਹਨ ਅਤੇ ਉਹ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਕਰਦੇ ਹਨ। ਨਾਲ ਹੀ ਉਨ੍ਹਾਂ ਨੇ ਜ਼ੋਰ ਦਿੱਤਾ ਕਿ ਭਾਰਤ ਨੂੰ ਇਸ ਤਰ੍ਹਾਂ ਦੇ ਯੋਗਦਾਨ ਪਾਉਣ ਵਾਲੇ ਲੋਕਾਂ ਦੀ ਲੋੜ ਹੈ।

ਸੂਤਰਾਂ ਮੁਤਾਬਕ ਗੌਤਮ ਅਡਾਨੀ ਅਤੇ ਉਨ੍ਹਾਂ ਦੀ ਪਤਨੀ ਪ੍ਰੀਤੀ ਅਡਾਨੀ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਅਤੇ ਨੇੜਲੇ ਖੇਤਰਾਂ ਦੇ ਦੌਰੇ ‘ਤੇ ਸਨ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਗੌਤਮ ਅਡਾਨੀ ਵੱਲੋਂ ਖੁਦ ਕੈਪਟਨ ਅਮਰਿੰਦਰ ਸਿੰਘ ਨਾਲ ਟੈਲੀਫੋਨ ਰਾਹੀਂ ਸੰਪਰਕ ਕੀਤਾ ਗਿਆ। ਇਸ ਗੱਲਬਾਤ ਤੋਂ ਬਾਅਦ ਦੋਵਾਂ ਪਾਸਿਆਂ ਨੇ ਸਿਸਵਾਂ, ਜੋ ਕਿ ਨਿਊ ਚੰਡੀਗੜ੍ਹ ਅਤੇ ਜ਼ਿਲ੍ਹਾ ਮੋਹਾਲੀ ਦੇ ਨੇੜੇ ਸਥਿਤ ਹੈ, ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ‘ਤੇ ਰਾਤ ਦੇ ਭੋਜਨ ਲਈ ਮਿਲਣ ਦਾ ਫੈਸਲਾ ਕੀਤਾ।

LEAVE A REPLY

Please enter your comment!
Please enter your name here