HomePunjabਅੰਮ੍ਰਿਤਸਰ ‘ਚ ਪੰਥਕ ਇਕੱਤਰਤਾ, ਬੇਅਦਬੀ ਵਿਰੋਧੀ ਕਾਨੂੰਨ ਦੇ ਖਰੜੇ ‘ਤੇ ਚਰਚਾ, ਇਕਜੁੱਟਤਾ...

ਅੰਮ੍ਰਿਤਸਰ ‘ਚ ਪੰਥਕ ਇਕੱਤਰਤਾ, ਬੇਅਦਬੀ ਵਿਰੋਧੀ ਕਾਨੂੰਨ ਦੇ ਖਰੜੇ ‘ਤੇ ਚਰਚਾ, ਇਕਜੁੱਟਤਾ ‘ਤੇ ਜ਼ੋਰ

ਅੰਮ੍ਰਿਤਸਰ: ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਦੀ ਗਈ ਵਿਸ਼ੇਸ਼ ਪੰਥਕ ਇਕੱਤਰਤਾ ਦੌਰਾਨ ਬੇਅਦਬੀ ਵਿਰੋਧੀ ਕਾਨੂੰਨ ਦੇ ਖਰੜੇ ਅਤੇ ਹੋਰ ਅਹਿਮ ਪੰਥਕ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਖ ਸਿਧਾਂਤਾਂ ਅਤੇ ਪੰਥਕ ਇਕਜੁੱਟਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਦਸ ਗੁਰੂਆਂ ਦੀ ਜਾਗਤ ਜੋਤ ਹੈ, ਜਿਸ ਵਿੱਚ ਗੁਰੂ ਸਾਹਿਬਾਨਾਂ ਦੇ ਨਾਲ-ਨਾਲ ਭਗਤਾਂ ਅਤੇ ਗੁਰਸਿੱਖਾਂ ਦੀ ਪਵਿੱਤਰ ਬਾਣੀ ਦਰਜ ਹੈ। ਉਨ੍ਹਾਂ ਕਿਹਾ ਕਿ ‘ਆਤਮਾ ਗੁਰੂ ਗ੍ਰੰਥ ਵਿੱਚ ਅਤੇ ਸਰੀਰ ਗੁਰੂ ਪੰਥ ਵਿੱਚ’ ਦੇ ਸਿਧਾਂਤ ਅਨੁਸਾਰ, ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸੰਬੰਧਤ ਹਰ ਫੈਸਲਾ ਸਮੂਹ ਪੰਥ ਦੀ ਸਹਿਮਤੀ ਨਾਲ ਹੀ ਹੋਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਸਿੰਘ ਸਾਹਿਬਾਨ ਇੱਕ ਮੰਚ ‘ਤੇ ਇਕੱਠੇ ਹੋਏ ਹਨ, ਜੋ ਪੰਥਕ ਇਕਜੁੱਟਤਾ ਦੀ ਵੱਡੀ ਨਿਸ਼ਾਨੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਇਕੱਤਰਤਾ ਵਿੱਚ ਇੱਕ ਸਾਂਝਾ ਮਤਾ ਪਾਸ ਕੀਤਾ ਜਾ ਸਕਦਾ ਹੈ, ਜੋ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦੇ ਪ੍ਰਾਵਧਾਨ ਲਈ ਮਾਰਗਦਰਸ਼ਕ ਸਾਬਤ ਹੋਵੇਗਾ।

ਇਹ ਇਕੱਤਰਤਾ ਉਸ ਸਮੇਂ ਹੋ ਰਹੀ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਵੀ 13 ਅਪ੍ਰੈਲ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਕੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਂਦੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਥਕ ਧਿਰਾਂ ਦੀ ਇਸ ਸਰਗਰਮੀ ਨਾਲ ਸੰਕੇਤ ਮਿਲਦੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ‘ਤੇ ਕੋਈ ਵੱਡਾ ਫੈਸਲਾ ਸਾਹਮਣੇ ਆ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments