HomePunjabਆੜ੍ਹਤੀਆਂ ਦੀ ਹੜਤਾਲ ਖਤਮ, ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਖਰੀਦ ਮੁੜ ਸ਼ੁਰੂ

ਆੜ੍ਹਤੀਆਂ ਦੀ ਹੜਤਾਲ ਖਤਮ, ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਖਰੀਦ ਮੁੜ ਸ਼ੁਰੂ

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਚੱਲ ਰਹੀ ਆੜ੍ਹਤੀਆਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ, ਜਿਸ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਮੁੜ ਸ਼ੁਰੂ ਹੋਣ ਦਾ ਰਾਹ ਸਾਫ਼ ਹੋ ਗਿਆ ਹੈ। ਇਹ ਫੈਸਲਾ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਹੋਈ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਲਿਆ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਹੋਈ ਇਸ ਮੀਟਿੰਗ ਵਿੱਚ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਵਫ਼ਦ ਨਾਲ ਉਨ੍ਹਾਂ ਦੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ ਨੂੰ ਹਮਦਰਦੀ ਨਾਲ ਹੱਲ ਕਰਨ ਦਾ ਭਰੋਸਾ ਮਿਲਣ ਤੋਂ ਬਾਅਦ ਫੈਡਰੇਸ਼ਨ ਨੇ ਤੁਰੰਤ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ।

ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਮੌਸਮ ਦੀ ਮਾਰ ਕਾਰਨ ਕਿਸਾਨ ਪਹਿਲਾਂ ਹੀ ਪ੍ਰਭਾਵਿਤ ਹਨ ਅਤੇ ਅਜਿਹੇ ਸਮੇਂ ਸਾਰੇ ਹਿੱਸੇਦਾਰਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ। ਦੂਜੇ ਪਾਸੇ, ਵਿਜੇ ਕਾਲੜਾ ਨੇ ਸਰਕਾਰ ਦੀ ਸਰਗਰਮ ਪਹੁੰਚ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਰੇ ਇੱਕ ਪਰਿਵਾਰ ਵਾਂਗ ਹਨ ਅਤੇ ਕਿਸਾਨ ਹਮੇਸ਼ਾ ਸਭ ਤੋਂ ਵੱਡੀ ਤਰਜੀਹ ਰਹਿਣਗੇ। ਸਰਕਾਰ ਵੱਲੋਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਬਿਨਾ ਰੁਕਾਵਟ ਜਾਰੀ ਰੱਖਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments