ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ NSA ਨੂੰ ਲੈ ਕੇ ਹਾਈ ਕੋਰਟ ‘ਚ ਦਿੱਤੀ ਗਈ ਚੁਣੌਤੀ

ਪੰਜਾਬ ਦੇ ਵਾਰਿਸ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅੰਮ੍ਰਿਤਪਾਲ ਨੇ ਦੱਸਿਆ ਕਿ ਐਨ.ਐਸ.ਏ ਦੀ ਮਿਆਦ ਵਧਾਉਣਾ ਗੈਰ-ਸੰਵਿਧਾਨਕ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਉਸ ‘ਤੇ ਐਨ.ਐਸ.ਏ. ਲਗਾਉਣਾ ਗਲਤ ਹੈ। ਇਸ ਸਮੇਂ ਅੰਮ੍ਰਿਤਪਾਲ ਸਿੰਘ ਇੱਕ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਜਦੋਂ ਕਿ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਅੰਮ੍ਰਿਤਪਾਲ ਦੇ ਐਮ.ਪੀ. ਸੀਟ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਵਿੱਚ ਦਿੱਤੀ ਗਈ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ ਹੈ। ਨਾਮਜ਼ਦਗੀ ਪੱਤਰਾਂ ਵਿੱਚ ਫੰਡ, ਦਾਨ, ਖਰਚ, ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ, ਚੋਣ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰਨ ਅਤੇ ਬਿਨਾਂ ਇਜਾਜ਼ਤ ਚੋਣ ਸਮੱਗਰੀ ਦੀ ਛਪਾਈ ਆਦਿ ਦਾ ਜ਼ਿਕਰ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਚੋਣ ਸਬੰਧੀ ਨਿਯਮਾਂ ਦੀ ਉਲੰਘਣਾ ਕੀਤੀ ਹੈ।

Leave a Reply

Your email address will not be published. Required fields are marked *