Home Blog ਮਿਹਨਤ ਅਤੇ ਲਗਨ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ...

ਮਿਹਨਤ ਅਤੇ ਲਗਨ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ: ਨਵਜੋਤ ਕੌਰ

0
32

ਮਾਨਸਾ, 13 ਅਪ੍ਰੈਲ:

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਠਵੀਂ ਦੀ ਪ੍ਰੀਖਿਆ ਵਿੱਚੋਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਕੀਤੀ

ਸਕੂਲੀ ਅਧਿਆਪਕਾਂ ਤੇ ਮਾਪਿਆਂ ਨੂੰ ਵੀ ਮੁਬਾਰਕਾਂ ਦਿੱਤੀਆਂ

 ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਅੱਜ ਆਪਣੇ ਦਫ਼ਤਰ ਵਿਖੇ ਉਨ੍ਹਾਂ ਵਿਦਿਆਰਥਣਾਂ ਦੀ ਵਿਸ਼ੇਸ਼ ਤੌਰ ‘ਤੇ ਹੌਂਸਲਾ ਅਫਜਾਈ ਕੀਤੀ ਜਿਹੜੀਆਂ ਵਿਦਿਆਰਥਣਾਂ ਨੇ 8ਵੀਂ ਦੀਆਂ ਪ੍ਰੀਖਿਆਵਾਂ ਵਿੱਚ ਮੈਰਿਟ ਵਿੱਚ ਆ ਕੇ ਜਿ਼ਲ੍ਹੇ ਦੇ ਨਾਮ ਰੌਸ਼ਨ ਕੀਤਾ ਹੈ।

            ਭੀਖੀ ਦੇ ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਤੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਰੰਤਰ ਮਿਹਨਤ ਤੇ ਲਗਨ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਨਾਲ ਵੀ ਜੁੜਨ ਦਾ ਸੱਦਾ ਦਿੱਤਾ।

            ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਸਾਡੀਆਂ ਧੀਆਂ ਹਰ ਖੇਤਰ ਵਿੱਚ ਆਪਣੀ ਮਿਹਨਤ ਸਦਕਾ ਬੁਲੰਦੀਆਂ ਨੂੰ ਛੂਹ ਰਹੀਆਂ ਹਨ। ਉਨ੍ਹਾਂ ਨੇ ਸੁਨਹਿਰੀ ਭਵਿੱਖ ਲਈ ਬੱਚੀਆਂ ਨੂੰ ਸੁਭਕਾਮਨਾਵਾਂ ਭੇਟ ਕੀਤੀਆਂ।

            ਇਸ ਦੌਰਾਨ ਪੰਜਾਬ ਵਿੱਚੋਂ ਤੀਜਾ ਤੇ ਜ਼ਿਲ੍ਹਾ ਮਾਨਸਾ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵੰਸਿ਼ਕਾ ਰਾਣੀ, ਪੰਜਾਬ ਵਿੱਚੋਂ 6ਵਾਂ ਤੇ ਜਿ਼ਲ੍ਹੇ ਵਿੱਚੋ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਜੋਬਨਪ੍ਰੀਤ ਕੌਰ ਅਤੇ ਪੰਜਾਬ ਵਿੱਚੋਂ 14ਵਾਂ ਤੇ ਜਿ਼ਲ੍ਹੇ ਵਿੱਚੋਂ 11ਵਾਂ ਸਥਾਨ ਹਾਸਲ ਕਰਨ ਵਾਲੀ ਨਵਨੀਤ ਕੌਰ ਨੇ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਅਸਲ ਕੂੰਜੀ ਹੈ। ਵਿਦਿਆਰਥਣਾਂ ਨੇ ਆਪਣੇ ਮਾਪਿਆਂ ਤੇ ਅਧਿਆਪਕਾਂ ਪ੍ਰਤੀ ਵੀ ਆਭਾਰ ਪ੍ਰਗਟਾਇਆ।

            ਇਸ ਮੌਕੇ ਪ੍ਰਿੰਸੀਪਲ ਰੁਪਿੰਦਰ ਪਟਿਆਲ, ਪ੍ਰਧਾਨ ਬ੍ਰਿਜ ਲਾਲ, ਪ੍ਰਬੰਧਕ ਸਤੀਸ਼ ਕੁਮਾਰ, ਗਗਨਦੀਪ, ਰਾਜੇਸ਼ ਕੁਮਾਰ, ਸੰਗੀਤਾ ਸ਼ਰਮਾ, ਸਪਨਾ ਚੌਹਾਨ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here