ਇੱਕ ਵਾਰ ਫਿਰ ਤੋਂ ਪਲਾਸਟਿਕ ਕੈਰੀ ਬੈਗ ਦੀ ਵਰਤੋਂ ‘ਤੇ ਵਧ ਸਕਦੀ ਹੈ ਸਖ਼ਤੀ

ਲੁਧਿਆਣਾ : ਆਉਣ ਵਾਲੇ ਦਿਨਾਂ ‘ਚ ਮਹਾਨਗਰ ‘ਚ ਪਲਾਸਟਿਕ ਕੈਰੀ ਬੈਗ ਦੀ ਵਰਤੋਂ ‘ਤੇ ਸਖ਼ਤੀ ਵਧ ਸਕਦੀ ਹੈ। ਇਸ ਸਬੰਧੀ ਵਿਧਾਨ ਸਭਾ ਦੀ ਲੋਕਲ ਬਾਡੀ ਕਮੇਟੀ ਵੱਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਸਮੇਤ ਨਗਰ ਨਿਗਮ ਅਤੇ ਪੀ.ਪੀ.ਸੀ.ਬੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਲੁਧਿਆਣਾ ‘ਚ ਹੋਈ ਕਮੇਟੀ ਦੀ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਚਰਚਾ ਹੋਈ ਸੀ, ਜਿਸ ਸਬੰਧੀ ਚੇਅਰਮੈਨ ਗੁਰਪ੍ਰੀਤ ਗੋਗੀ ਨੇ ਕਿਹਾ ਕਿ 2016 ‘ਚ ਪਲਾਸਟਿਕ ਦੇ ਕੈਰੀ ਬੈਗ ‘ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਤੱਕ ਇਨ੍ਹਾਂ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲੱਗ ਸਕੀ। ਜਿਸ ਕਾਰਨ ਸੀਵਰੇਜ ਜਾਮ ਦੀ ਸਮੱਸਿਆ ਪੈਦਾ ਹੋ ਰਹੀ ਹੈ ਅਤੇ ਕੂੜੇ ਦੇ ਰੂਪ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਸਮੱਸਿਆ ਵੀ ਵੱਧ ਰਹੀ ਹੈ।  ਇਸ ਦੇ ਮੱਦੇਨਜ਼ਰ ਕਮੇਟੀ ਮੈਂਬਰਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਮਹਾਂਨਗਰ ਵਿੱਚ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਸਬੰਧੀ ਸਖ਼ਤੀ ਵਧਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।

Leave a Reply

Your email address will not be published. Required fields are marked *