Google search engine
HomeBlogਜ਼ਿਲ੍ਹਾ ਮਾਲੇਰਕੋਟਲਾ ਵਿਖੇ ਡਾ. ਬੀ.ਆਰ. ਅੰਬੇਦਕਰ ਜਯੰਤੀ ਸ਼ਰਧਾ ਨਾਲ ਮਨਾਈ ਗਈ

ਜ਼ਿਲ੍ਹਾ ਮਾਲੇਰਕੋਟਲਾ ਵਿਖੇ ਡਾ. ਬੀ.ਆਰ. ਅੰਬੇਦਕਰ ਜਯੰਤੀ ਸ਼ਰਧਾ ਨਾਲ ਮਨਾਈ ਗਈ

ਏ.ਡੀ.ਸੀ(ਡੀ) ਰਿੰਪੀ ਗਰਗ ਵੱਲੋਂ ਸਮਾਨਤਾ, ਸਿੱਖਿਆ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ‘ਤੇ ਚੱਲਣ ਦੀ ਅਪੀਲ

ਮਾਲੇਰਕੋਟਲਾ, 14 ਅਪ੍ਰੈਲ :

ਜ਼ਿਲ੍ਹਾ ਮਾਲੇਰਕੋਟਲਾ ਵਿੱਚ ਡਾ. ਬੀ.ਆਰ. ਅੰਬੇਦਕਰ ਜਯੰਤੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਹ ਸਮਾਗਮ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ) ਰਿੰਪੀ ਗਰਗ ਦੀ ਅਗਵਾਈ ਹੇਠ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਵਿਭਾਗ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਿਭਾਗ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ  ਤੋਂ ਇਲਾਵਾ ਹੋਰ ਵਿਭਾਗਾਂ ਦੇ ਨੁਮਾਇੰਦਿਆ ਨੇ ਹਿੱਸਾ ਲਿਆ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ਼) ਰਿੰਪੀ ਗਰਗ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਨਮਨ ਕਰਦਿਆਂ ਉਨ੍ਹਾਂ ਦੀਆਂ ਦੇਸ਼ ਲਈ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਸਿਰਫ਼ ਸੰਵਿਧਾਨ ਨਿਰਮਾਤਾ ਹੀ ਨਹੀਂ ਸਨ, ਸਗੋਂ ਉਹ ਸਮਾਜਿਕ ਬਰਾਬਰੀ ਅਤੇ ਨਿਆਂ ਦੇ ਮਹਾਨ ਪੈਰੋਕਾਰ ਵੀ ਸਨ। ਉਨ੍ਹਾਂ ਵੱਲੋਂ ਦਿੱਤੇ ਸਿਧਾਂਤ ਅੱਜ ਵੀ ਸਮਾਜ ਨੂੰ ਅੱਗੇ ਵਧਣ ਦਾ ਰਸਤਾ ਦਿਖਾਉਂਦੇ ਹਨ।

ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਮਾਜਿਕ ਤਬਦੀਲੀ ਦਾ ਸਭ ਤੋਂ ਵੱਡਾ ਸਾਧਨ ਹੈ ਅਤੇ ਹਰ ਵਿਅਕਤੀ ਨੂੰ ਸਿੱਖਿਆ ਪ੍ਰਾਪਤ ਕਰਕੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਸਮਾਜ ਦੇ ਪਿੱਛੜੇ ਵਰਗਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਹ ਯੋਜਨਾਵਾਂ ਲੋੜਵੰਦਾਂ ਤੱਕ ਪਹੁੰਚਣ।

ਸਮਾਗਮ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਡਾ. ਅੰਬੇਦਕਰ ਦੇ ਜੀਵਨ ਸੰਦੇਸ਼ ਨੂੰ ਅਪਣਾਉਣ ‘ਤੇ ਜ਼ੋਰ ਦਿੱਤਾ ਗਿਆ।

ਇਸ ਮੌਕੇ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਹਰਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗ ਦੇ ਨੁਮਾਇੰਦੇ ਅਤੇ ਸਟਾਫ ਮੌਜੂਦ ਸੀ, ਸਮਾਗਮ ਦੇ ਅੰਤ ‘ਤੇ ਸਾਰੇ ਹਾਜ਼ਰ ਵਿਅਕਤੀਆਂ ਨੇ ਡਾ. ਅੰਬੇਦਕਰ ਦੇ ਦਿਖਾਏ ਰਾਹ ‘ਤੇ ਚੱਲਣ ਅਤੇ ਸਮਾਜ ਵਿੱਚ ਬਰਾਬਰੀ, ਨਿਆਂ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI