Google search engine
HomeBlogਵਿਸਾਖੀ ਅਤੇ ਬਹਾਵਲਪੁਰੀ ਦਿਵਸ ਮੌਕੇ ਮਿੰਨੀ ਟਰੱਕਾਂ ਨੂੰ ਹਰੀ ਝੰਡੀ ਦੇ ਕੇ...

ਵਿਸਾਖੀ ਅਤੇ ਬਹਾਵਲਪੁਰੀ ਦਿਵਸ ਮੌਕੇ ਮਿੰਨੀ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਟਿਆਲਾ, 15 ਅਪ੍ਰੈਲ:

ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ

ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਵਿਸਾਖੀ ਅਤੇ ਬਹਾਵਲਪੁਰੀ ਦਿਵਸ ਦੇ ਪਾਵਨ ਮੌਕੇ ‘ਤੇ ਸ਼ਹਿਰ ਵਾਸੀਆਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਵੱਲੋਂ 100 ਬੈਂਚ ਅਤੇ 200 ਟ੍ਰੀ ਗਾਰਡ ਸ਼ਹਿਰ ਨੂੰ ਸਮਰਪਿਤ ਕੀਤੇ ਗਏ, ਜੋ ਜਲਦ ਹੀ ਸ਼ਹਿਰ ਦੇ ਵੱਖ-ਵੱਖ ਜਨਤਕ ਸਥਾਨਾਂ ‘ਤੇ ਲਗਾਏ ਜਾਣਗੇ।
ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਸ਼੍ਰੀ ਮਹਿਤਾ ਨੇ ਹਰੀ ਝੰਡੀ ਦਿਖਾ ਕੇ ਬੈਂਚਾਂ ਅਤੇ ਟ੍ਰੀ ਗਾਰਡਾਂ ਨਾਲ ਭਰੇ ਮਿੰਨੀ ਟਰੱਕਾਂ ਨੂੰ ਰਵਾਨਾ ਕੀਤਾ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੀ ਮਹਿਤਾ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਪਾਰਕਾਂ, ਬੱਸ ਸਟਾਪਾਂ, ਬਾਜ਼ਾਰਾਂ ਅਤੇ ਹੋਰ ਲੋੜੀਂਦੇ ਇਲਾਕਿਆਂ ਵਿੱਚ ਬੈਂਚ ਲਗਾਉਣ ਨਾਲ ਬਜ਼ੁਰਗਾਂ, ਮਹਿਲਾਵਾਂ ਅਤੇ ਆਮ ਨਾਗਰਿਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸਦੇ ਨਾਲ ਹੀ ਟ੍ਰੀ ਗਾਰਡ ਲਗਾਉਣ ਨਾਲ ਨਵੇਂ ਲਗਾਏ ਜਾ ਰਹੇ ਅਤੇ ਮੌਜੂਦਾ ਰੁੱਖਾਂ ਦੀ ਰੱਖਿਆ ਯਕੀਨੀ ਬਣੇਗੀ, ਜਿਸ ਨਾਲ ਸ਼ਹਿਰ ਵਿੱਚ ਹਰਿਆਵਲੀ ਵਧੇਗੀ ਅਤੇ ਵਾਤਾਵਰਣ ਸੁਧਰੇਗਾ।
ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ “ਅਸੀਂ ਸਿਰਫ ਵਾਅਦੇ ਨਹੀਂ ਕਰਦੇ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਂਦੇ ਹਾਂ,”।
 ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਪ੍ਰੋਜੈਕਟ ਲਿਆਏ ਜਾਣਗੇ, ਤਾਂ ਜੋ ਪਟਿਆਲਾ ਨੂੰ ਇੱਕ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਇਆ ਜਾ ਸਕੇ।
ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਮੈਂਬਰ ਅੰਗਰੇਜ਼ ਸਿੰਘ ਰਾਮਗੜ੍ਹ, ਪਾਰਟੀ ਦੇ ਜਿਲ੍ਹਾ ਮੀਡੀਆ ਇੰਚਾਰਜ ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ, ਜਿਲ੍ਹਾ ਮੀਡੀਆ ਸਕੱਤਰ ਗੱਜਣ ਸਿੰਘ, ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮਿਤ ਤਕੇਜਾ, ਟ੍ਰੇਡ ਕਮਿਸ਼ਨ ਪਟਿਆਲਾ ਦੇ ਮੈਂਬਰ ਨਿਰਮਲ ਝਨੇੜੀ, ਯੂਥ ਆਗੂ ਸੁਰਿੰਦਰ ਨਿੱਕੂ ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ। ਸਾਰੇ ਆਗੂਆਂ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਹ ਕਦਮ ਨਾ ਸਿਰਫ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗਾ, ਸਗੋਂ ਸ਼ਹਿਰ ਦੀ ਸੁੰਦਰਤਾ ਅਤੇ ਹਰਿਆਵਲੀ ਨੂੰ ਵੀ ਨਵਾਂ ਰੂਪ ਦੇਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI