Google search engine
HomeBlogਵਪਾਰੀਆਂ ਦੀਆਂ ਸਮੱਸਿਆ ਦਾ ਸਮਾਂਬੱਧ ਨਿਪਟਾਰਾ ਕਰਨ 'ਤੇ ਜ਼ੋਰ

ਵਪਾਰੀਆਂ ਦੀਆਂ ਸਮੱਸਿਆ ਦਾ ਸਮਾਂਬੱਧ ਨਿਪਟਾਰਾ ਕਰਨ ‘ਤੇ ਜ਼ੋਰ

ਪਟਿਆਲਾ, 16 ਅਪ੍ਰੈਲ:

ਨਗਰ ਨਿਗਮ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ

ਵਪਾਰੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਗੁਪਤਾ, ਸਿੰਗਲਾ ਤੇ ਗੁਰਪ੍ਰੀਤ ਧਮੌਲੀ

 ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰਾਂ ਵੱਲੋਂ ਪਟਿਆਲਾ ਦੇ ਵਪਾਰੀਆਂ ਦੀਆਂ ਨਗਰ ਨਿਗਮ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਇੱਥੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਦੇ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸੰਜੀਵ ਗੁਪਤਾ, ਪਟਿਆਲਾ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਿਨੋਦ ਸਿੰਗਲਾ ਅਤੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਸਮੇਤ ਪਟਿਆਲਾ ਸ਼ਹਿਰੀ ਤੇ ਦਿਹਾਤੀ ਕਮਿਸ਼ਨ ਦੇ ਚੇਅਰਮੈਨ ਪੁਨੀਤ ਬੁੱਧੀਰਾਜਾ ਤੇ ਚਰਨਜੀਤ ਸਿੰਘ ਐਸ.ਕੇ. ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਨਿਪਟਾਰੇ ‘ਤੇ ਜ਼ੋਰ ਦਿੱਤਾ।

ਬੈਠਕ ਮੌਕੇ ਪਟਿਆਲਾ ਸ਼ਹਿਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਸੰਜੀਵ ਗੁਪਤਾ, ਵਿਨੋਦ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਵਪਾਰੀਆਂ ਨੂੰ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।

ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਾਰੇ ਹਲਕਿਆਂ ਵਿੱਚ ਵਪਾਰੀਆਂ ਤੇ ਅਧਿਕਾਰੀਆਂ ਦਰਮਿਆਨ ਇੱਕ ਪੁਲ ਦਾ ਕੰਮ ਕਰਦੇ ਹੋਏ ਪੰਜਾਬ ਟ੍ਰੇਰਡਰਜ਼ ਕਮਿਸ਼ਨ ਵੱਲੋਂ ਬੈਠਕਾਂ ਕੀਤੀਆਂ ਜਾ ਰਹੀਆਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ‘ਤੇ ਹੀ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਨਗਰ ਨਿਗਮ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਬੈਠਕ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

******

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI