Google search engine
HomePunjabਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮਾਲੇਰਕੋਟਲਾ :

                   ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਕਣਕ ਦੀ ਨਾੜ ਅਤੇ ਫਸਲੀ ਰਹਿੰਦ-ਖੂੰਹਦ  ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਕਿਸਾਨ ਜਾਗਰੂਕਤਾ ਵੈਨਾਂ ਨੂੰ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

                   ਇਹ ਜਾਗਰੂਕਤਾ ਵੈਨਾਂ ਜਿੱਥੇ ਜ਼ਿਲ੍ਹੇ ਦੇ ਸਮੂਹ ਬਲਾਕਾਂ ਦੇ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਕਣਕ ਦੀ ਨਾੜ ਅਤੇ ਹੋਰ ਫਸ਼ਲੀ ਰਹਿੰਦ-ਖੂੰਹਦ  ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨਗੀਆਂ ਉੱਥੇ ਹੀ ਵਿਗਿਆਨਕ ਢੰਗ ਨਾਲ ਇਸ ਦੇ ਪ੍ਰਬੰਧਨ ਬਾਰੇ ਜਾਣਕਾਰੀ ਵੀ ਪ੍ਰਦਾਨ ਕਰਨਗੀਆਂ।

                   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਵਿੱਚ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਹੜਾ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ ਅਤੇ ਕਈ ਵਾਰ ਅਣਚਾਹੀਆਂ ਘਟਨਾਵਾਂ ਦਾ ਕਾਰਨ ਵੀ ਬਣਦਾ ਹੈ।

                   ਉਨ੍ਹਾਂ ਦੱਸਿਆ ਕਿ ਜਾਗਰੂਕਤਾ ਵੈਨਾਂ ਰਾਹੀਂ ਆਡੀਓ ਸੰਦੇਸ਼ਾਂ ਦੇ ਜਰੀਏ ਕਿਸਾਨਾਂ ਤੱਕ ਇਹ ਜਾਣਕਾਰੀ ਪਹੁੰਚਾਈ ਜਾਵੇਗੀ ਕਿ ਫਸ਼ਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਯੰਤਰਾਂ ਦੀ ਸਹਾਇਤਾ ਨਾਲ ਜਮੀਨ ਵਿੱਚ ਮਿਲਾਇਆ ਜਾਵੇ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਅਗਲੀ ਫਸਲ ਦਾ ਝਾੜ ਵੀ ਬਿਹਤਰ ਪ੍ਰਾਪਤ ਹੁੰਦਾ ਹੈ।

                   ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ- ਖੂੰਹਦ  ਨਾ ਸਾੜ ਕੇ ਵਾਤਾਵਰਣ ਪ੍ਰੇਮੀ ਬਣਨ ਅਤੇ ਆਪਣੀ ਆਉਣ ਵਾਲੀ ਪੀੜੀ ਲਈ ਸਾਫ-ਸੁਥਰਾ ਵਾਤਾਵਰਣ ਸਿਰਜਨ ਵਿੱਚ ਯੋਗਦਾਨ ਪਾਉਣ।

                   ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਮਾਲੇਰਕੋਟਲਾ ਸਤਿੰਦਰ ਕੌਰ, ਖੇਤੀਬਾੜੀ ਵਿਕਾਸ ਅਫਸਰ ਅਹਿਮਦਗੜ੍ਹ ਮਨਿੰਦਰਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸੰਦੀਪ ਸਿੰਘ, ਇੰਜੀਨੀਅਰ ਗੁਰਵਿੰਦਰ ਸਿੰਘ ਹਾਜਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI