Saturday, September 12, 2026
Home Patiala Updates ਡਿਪਟੀ ਕਮਿਸ਼ਨਰ ਨੇ ‘ਜਲ ਸ਼ਕਤੀ ਅਭਿਆਨ’ ਤਹਿਤ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਨੇ ‘ਜਲ ਸ਼ਕਤੀ ਅਭਿਆਨ’ ਤਹਿਤ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

0
37

ਮਾਲੇਰਕੋਟਲਾ, 17 ਅਪ੍ਰੈਲ –

ਪਾਣੀ ਦੀ ਬੱਚਤ ਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਕੀਤੇ ਗਏ ਕਾਰਜਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ‘‘ਜਲ ਸ਼ਕਤੀ ਅਭਿਆਨ’’ ਦੇ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਅੰਦਰ ਪਾਣੀ ਨਿਕਾਸੀ, ਪਾਣੀ ਦੀ ਬੱਚਤ ਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਹੁਣ ਤੱਕ ਕੀਤੇ ਗਏ ਕਾਰਜਾਂ ਸਬੰਧੀ ਸਮੀਖਿਆ ਕੀਤੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਪਾਣੀ ਦੀ ਸਾਂਭ-ਸੰਭਾਲ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਾਣੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪਹਿਲਾਂ ਬਣਾਏ ਗਏ ਵਾਟਰ ਰੀਚਾਰਜ ਖੂਹਾਂ ਦੀ ਸੰਭਾਲ ਤੇ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਕੋਲੋਂ ਜਿਥੇ ਪਾਣੀ ਦੀ ਬੱਚਤ ਸਬੰਧੀ ਲੋੜੀਂਦੇ ਸੁਝਾਅ ਲਏ ਉਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਂਹ ਦੇ ਪਾਣੀ ਨੂੰ ਸਟੋਰ ਕਰਕੇ ਮੁੜ ਵਰਤੋਂ ਯੋਗ ਕਰਨਾ, ਬੰਦ ਹੋਏ ਬੋਰਵੈਲ, ਮਾਡਲ ਪਾਊਂਡਾਂ, ਐਸ.ਟੀ.ਪੀ ਪਲਾਂਟਸ ਦੇ ਪਾਣੀ ਨੂੰ ਮੁੜ ਵਰਤੋਂ ਯੋਗ ਬਣਾਉਣਾ, ਕੱਸੀਆਂ ਦੇ ਆਲੇ-ਦੁਆਲੇ ਬੂਟੇ ਆਦਿ ਲਗਾਉਣ ਬਾਰੇ ਵਿਚਾਰ-ਵਟਾਦਰਾਂ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦੀ ਬੱਚਤ, ਮਹੱਤਤਾ ਅਤੇ ਇਸ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਹੰਭਲੇ ਮਾਰੇ ਜਾਣ ਤਾਂ ਜੋ ਦਿਨ ਪ੍ਰਤੀ ਦਿਨ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ। ਇਹ ਮੁਹਿੰਮ ਹਰਾ-ਭਰਾ ਪੰਜਾਬ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਚਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋ ਸਕੇ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਐਸ.ਡੀ.ਈ. ਇੰਜ. ਲਵੇਸ ਜੈਨ, ਐਸ.ਡੀ.ਓ ਇੰਜੀ ਕਵਲਜੀਤ ਸਿੰਘ, ਐਸ.ਸੀ.ਓ ਵਿਕਰਮ ਸਿੰਘ ਸਮੇਤ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here