Home Punjab ਪੰਜਾਬ–ਚੰਡੀਗੜ੍ਹ ਮੌਸਮ ਅਪਡੇਟ (18 ਅਪ੍ਰੈਲ 2026)

ਪੰਜਾਬ–ਚੰਡੀਗੜ੍ਹ ਮੌਸਮ ਅਪਡੇਟ (18 ਅਪ੍ਰੈਲ 2026)

0
34

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਵਧ ਰਹੀ ਹੈ, ਪਰ ਪਿਛਲੇ 24 ਘੰਟਿਆਂ ਦੌਰਾਨ ਬੱਦਲਵਾਈ ਕਾਰਨ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਸੱਤ ਦਿਨਾਂ ਤੱਕ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸੂਬੇ ਵਿੱਚ ਔਸਤ ਤਾਪਮਾਨ ਵਿੱਚ ਕਰੀਬ 2.2 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ, ਜਦਕਿ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.4 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਵਿੱਚ ਵੀ ਤਾਪਮਾਨ ਵਿੱਚ 1.4 ਡਿਗਰੀ ਦੀ ਕਮੀ ਆਈ ਹੈ।

ਪਿਛਲੇ 24 ਘੰਟਿਆਂ ਵਿੱਚ ਬਾਰਿਸ਼ ਦੇ ਮਾਮਲੇ ਵਿੱਚ ਸਿਰਫ਼ ਅੰਮ੍ਰਿਤਸਰ ਵਿੱਚ ਹੀ ਬਹੁਤ ਹਲਕੀ ਬੂੰਦਾਬਾਂਦੀ ਦਰਜ ਕੀਤੀ ਗਈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਸੁੱਕਾ ਹੀ ਰਿਹਾ। ਹਾਲਾਂਕਿ ਬੱਦਲਾਂ ਦੀ ਮੌਜੂਦਗੀ ਕਾਰਨ ਤਾਪਮਾਨ ਵਿੱਚ ਕੁਝ ਹੱਦ ਤੱਕ ਗਿਰਾਵਟ ਆਈ ਹੈ। ਅੱਜ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਸੰਭਾਵਨਾ ਨਹੀਂ ਹੈ, ਪਰ 19 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

LEAVE A REPLY

Please enter your comment!
Please enter your name here