Google search engine
HomePunjabਕਣਕ ਦੀ ਫਸਲ ਨਜ਼ਦੀਕ ਬਿਜਲੀ ਦੀਆਂ ਢਿੱਲੀਆਂ, ਨੀਵੀਆਂ ਤਾਰਾਂ ਜਾਂ ਸਪਾਰਕਿੰਗ ਬਾਰੇ...

ਕਣਕ ਦੀ ਫਸਲ ਨਜ਼ਦੀਕ ਬਿਜਲੀ ਦੀਆਂ ਢਿੱਲੀਆਂ, ਨੀਵੀਆਂ ਤਾਰਾਂ ਜਾਂ ਸਪਾਰਕਿੰਗ ਬਾਰੇ ਲੋਕੇਸ਼ਨ ਸਮੇਤ ਵਟਸਐਪ ਨੰਬਰ ‘ਤੇ ਭੇਜੀਆਂ ਜਾਣ ਤਸਵੀਰਾਂ: ਡਿਪਟੀ ਕਮਿਸ਼ਨਰ

ਮਾਨਸਾ:

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਬਿਜਲੀ ਦੀਆਂ ਢਿੱਲੀਆਂ ਤੇ ਨੀਵੀਆਂ ਤਾਰਾਂ ਅਤੇ ਜੀ. ਓ. ਸਵਿੱਚਾਂ ਆਦਿ, ਜਿੰਨ੍ਹਾਂ ਤੋਂ ਸਪਾਰਕਿੰਗ ਨਾਲ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦਾ ਖਦਸ਼ਾ ਹੋ ਸਕਦਾ ਹੈ, ਬਾਰੇ ਸੂਚਨਾ ਤੁਰੰਤ ਨੇੜੇ ਦੇ ਉੱਪ ਮੰਡਲ ਦਫ਼ਤਰ ਜਾਂ ਸ਼ਿਕਾਇਤ ਘਰ ਤੋਂ ਇਲਾਵਾ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ‘ਤੇ ਦਿੱਤੀ ਜਾ ਸਕਦੀ ਹੈ ਤਾਂ ਜੋ ਇਸ ਤਰ੍ਹਾਂ ਦੀਆਂ ਬਿਜਲੀ ਦੀਆਂ ਲਾਈਨਾਂ ਜਾਂ ਤਾਰਾਂ ਦੀ ਸਮੇਂ ਸਿਰ ਦਰੁਸਤੀ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਢਿੱਲੀਆਂ, ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰਬਰ 96461-06836 ‘ਤੇ ਭੇਜੀਆਂ ਜਾ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਕਸੀਅਨ ਪੀ.ਐਸ.ਪੀ.ਸੀ.ਐਲ ਸ਼੍ਰੀ ਸੁਧੀਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ
ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਲਈ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ. ਓ.ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ। ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕੱਟ ਲਈ ਜਾਵੇ। ਖੇਤਾਂ ਵਿਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਡਿੱਗ ਵੀ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।

ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਿਆ ਜਾਵੇ। ਕਿਸੇ ਅਣ-ਅਧਿਕਾਰਤ ਆਦਮੀ ਨੂੰ ਜੀ. ਓ. ਸਵਿੱਚ ਨਾ ਕੱਟਣ ਦਿੱਤਾ ਜਾਵੇ। ਕੱਟੀ ਹੋਈ ਕਣਕ ਦੇ ਨਾੜ ਜਾਂ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਜਾਵੇ। ਹਾਰਵੈਸਟਰ ਕੰਬਾਈਨ ਸਿਰਫ਼ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ‘ਤੇ ਧਿਆਨ ਰੱਖਿਆ ਜਾਵੇ। ਹਾਰਵੈਸਟਰ ਕੰਬਾਈਨ ਖੰਭਿਆਂ, ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ ਨਹੀਂ ਚਾਹੀਦੀ।
ਉਨ੍ਹਾਂ ਕਿਹਾ ਕਿ ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ‘ਤੇ ਨਿਗਰਾਨੀ ਰੱਖੀ ਜਾਵੇ। ਜੇਕਰ ਕਿਸੇ ਬਿਜਲੀ ਦੀ ਲਾਈਨ ਤੋਂ ਸਪਾਰਕ ਹੋ ਰਿਹਾ ਹੈ ਤਾਂ ਇਸ ਸਬੰਧੀ ਤੁਰੰਤ ਸਬੰਧਿਤ ਪੀ. ਐਸ. ਪੀ. ਸੀ. ਐਲ. ਦੇ ਸਟਾਫ਼, ਜੇ. ਈ., ਉੱਪ ਮੰਡਲ ਅਫ਼ਸਰ ਜਾਂ ਕੰਟਰੋਲ ਰੂਮ ਨੂੰ ਟੈਲੀਫੋਨ ‘ਤੇ ਸੂਚਨਾ ਦਿੱਤੀ ਜਾਵੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI