Home National ਦਿੱਲੀ ‘ਚ ਪੁਲਿਸ ਐਨਕਾਊਂਟਰ, ਟਿੱਲੂ ਤਾਜਪੁਰੀਆ ਗੈਂਗ ਦਾ ਸ਼ੂਟਰ ਗ੍ਰਿਫ਼ਤਾਰ

ਦਿੱਲੀ ‘ਚ ਪੁਲਿਸ ਐਨਕਾਊਂਟਰ, ਟਿੱਲੂ ਤਾਜਪੁਰੀਆ ਗੈਂਗ ਦਾ ਸ਼ੂਟਰ ਗ੍ਰਿਫ਼ਤਾਰ

0
40

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੱਜ ਸਵੇਰੇ ਰੋਹਿਨੀ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਟਿੱਲੂ ਤਾਜਪੁਰੀਆ ਗੈਂਗ ਨਾਲ ਜੁੜੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਮੁਤਾਬਕ, ਦੋਸ਼ੀ ਪੈਰੋਲ ‘ਤੇ ਬਾਹਰ ਆਉਣ ਤੋਂ ਬਾਅਦ ਫਰਾਰ ਸੀ ਅਤੇ ਲੰਬੇ ਸਮੇਂ ਤੋਂ ਪੁਲਿਸ ਦੀ ਨਿਗਰਾਨੀ ਹੇਠ ਸੀ।

ਰੋਹਿਣੀ ਦੇ ਸੈਕਟਰ-36 ਵਿੱਚ ਹੋਏ ਇਸ ਮੁਕਾਬਲੇ ਦੌਰਾਨ ਸਪੈਸ਼ਲ ਸੈੱਲ ਦੀ ਟੀਮ ਨੇ ਮੁਲਜ਼ਮ ਨੂੰ ਰੋਕਿਆ, ਜਿਸਦੀ ਪਛਾਣ ਰੌਬਿਨ ਵਜੋਂ ਹੋਈ ਹੈ। ਪੁਲਿਸ ਅਨੁਸਾਰ ਟਕਰਾਅ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ ਅਤੇ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗਣ ਤੋਂ ਬਾਅਦ ਉਸਨੂੰ ਕਾਬੂ ਕਰ ਲਿਆ ਗਿਆ।

ਪੁਲਿਸ ਦੇ ਅਨੁਸਾਰ, ਰੌਬਿਨ ਇੱਕ ਖਤਰਨਾਕ ਅਪਰਾਧੀ ਹੈ ਜੋ ਪਹਿਲਾਂ ਇੱਕ ਕਤਲ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਿਆ ਹੈ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਹਾਲ ਹੀ ਵਿੱਚ ਉਹ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆਇਆ ਸੀ, ਪਰ ਮਿਆਦ ਖਤਮ ਹੋਣ ‘ਤੇ ਉਸਨੇ ਆਤਮ ਸਮਰਪਣ ਨਹੀਂ ਕੀਤਾ ਅਤੇ ਭਗੌੜਾ ਬਣ ਗਿਆ।

ਫਿਲਹਾਲ, ਮੁਕਾਬਲੇ ਤੋਂ ਬਾਅਦ ਦੋਸ਼ੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।

LEAVE A REPLY

Please enter your comment!
Please enter your name here