Home Blog ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚੋਂ 2.80 ਲੱਖ ਮੀਟ੍ਰਿਕ ਟਨ...

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚੋਂ 2.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ

0
29

ਮਾਨਸਾ, 23 ਅਪ੍ਰੈਲ:

ਖਰੀਦੀ ਕਣਕ ਦੀ ਕਿਸਾਨਾਂ ਨੂੰ 528.69 ਕਰੋੜ ਰੁਪਏ ਦੀ ਅਦਾਇਗੀ

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਕੁੱਲ 3 ਲੱਖ 21 ਹਜ਼ਾਰ 689 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ
ਵਿਚੋਂ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 2 ਲੱਖ 80 ਹਜ਼ਾਰ 431 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ 79 ਹਜ਼ਾਰ 491 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਜਿਣਸ ਦੀ ਕਿਸਾਨਾਂ ਨੂੰ 528.69 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦਸਿਆ ਕਿ ਮਾਰਕਫੈੱਡ ਵੱਲੋਂ 78710, ਵੇਅਰ ਹਾਊਸ ਵੱਲੋਂ 41240, ਪਨਗਰੇਨ ਵੱਲੋ 96615 ਅਤੇ ਪਨਸਪ ਵੱਲੋਂ 63866 ਮੀਟ੍ਰਿਕ ਟਨ ਕਣਕ ਖਰੀਦੀ ਗਈ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਕੇਵਲ ਸੁੱਕੀ ਕਣਕ ਹੀ ਅਨਾਜ ਮੰਡੀਆਂ ਵਿੱਚ ਲਿਆਉਣ ਤਾਂ ਕਿ ਕਣਕ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ।

LEAVE A REPLY

Please enter your comment!
Please enter your name here