HomePunjabਅੰਮ੍ਰਿਤਸਰ ਜੇਲ੍ਹ ਤੋਂ ਭੁੱਲਰ ਦੀ ਤਸਵੀਰ ਵਾਇਰਲ, ਸਿਆਸਤ ਵਿੱਚ ਚਰਚਾ ਤੇਜ਼

ਅੰਮ੍ਰਿਤਸਰ ਜੇਲ੍ਹ ਤੋਂ ਭੁੱਲਰ ਦੀ ਤਸਵੀਰ ਵਾਇਰਲ, ਸਿਆਸਤ ਵਿੱਚ ਚਰਚਾ ਤੇਜ਼

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸਿਆਸੀ ਹਲਚਲ ਉਸ ਵੇਲੇ ਤੇਜ਼ ਹੋ ਗਈ ਜਦੋਂ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਲਾਲਜੀਤ ਸਿੰਘ ਭੁੱਲਰ ਦੀ ਜੇਲ੍ਹ ਤੋਂ ਪਹਿਲੀ ਤਸਵੀਰ ਸਾਹਮਣੇ ਆਈ। ਤਸਵੀਰ ਦੇ ਸਾਹਮਣੇ ਆਉਂਦੇ ਹੀ ਸੂਬੇ ਦੀ ਰਾਜਨੀਤੀ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਲਾਲਜੀਤ ਸਿੰਘ ਭੁੱਲਰ ਨੂੰ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਨਿਆਂਇਕ ਹਿਰਾਸਤ ਹੇਠ ਜੇਲ੍ਹ ਵਿੱਚ ਬੰਦ ਹਨ।

ਇਸ ਮਾਮਲੇ ਵਿੱਚ ਭੁੱਲਰ ਦੀ ਗ੍ਰਿਫ਼ਤਾਰੀ ਪਹਿਲਾਂ ਹੀ ਵੱਡਾ ਸਿਆਸੀ ਮੁੱਦਾ ਬਣੀ ਹੋਈ ਸੀ, ਪਰ ਹੁਣ ਜੇਲ੍ਹ ਤੋਂ ਆਈ ਤਸਵੀਰ ਨੇ ਇਸ ਮਾਮਲੇ ਨੂੰ ਮੁੜ ਸੁਰਖੀਆਂ ਵਿੱਚ ਲਿਆ ਦਿੱਤਾ ਹੈ। ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਇਸ ਮਾਮਲੇ ‘ਤੇ ਆਪਣੀ-ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਤਣਾਅ ਹੋਰ ਵੱਧਣ ਦੀ ਸੰਭਾਵਨਾ ਹੈ।

ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments