Home Punjab ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਪੁਰਾਤਨ ਹੱਥ-ਲਿਖਤਾਂ ਦੀ ਜਾਣਕਾਰੀ ਸਾਂਝੀ ਕਰਨ ਦੀ...

ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਪੁਰਾਤਨ ਹੱਥ-ਲਿਖਤਾਂ ਦੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ

0
36

ਮਾਨਸਾ: ਭਾਰਤ ਸਰਕਾਰ ਵੱਲੋਂ ਦੇਸ਼ ਦੀ ਅਮੀਰ ਬੌਧਿਕ ਵਿਰਾਸਤ ਨੂੰ ਸਾਂਭਣ ਲਈ ਆਰੰਭੇ ਗਏ ਗਿਆਨ ਭਾਰਤਯਮ ਮਿਸ਼ਨ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦਾ ਮੁੱਖ ਉਦੇਸ਼ ਵੱਖ-ਵੱਖ ਥਾਵਾਂ ’ਤੇ ਮੌਜੂਦ ਪੁਰਾਣੀਆਂ ਹੱਥ-ਲਿਖਤਾਂ ਦੀ ਖੋਜ ਕਰਨਾ, ਸੰਭਾਲ ਕਰਨਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਇਤਿਹਾਸਕ ਪੂੰਜੀ ਨੂੰ ਸੁਰੱਖਿਅਤ ਰੱਖਣਾ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ, ਧਾਰਮਿਕ ਅਸਥਾਨ, ਲਾਇਬ੍ਰੇਰੀ ਜਾਂ ਨਿੱਜੀ ਸੰਸਥਾ ਕੋਲ ਕੋਈ ਅਜਿਹੀ ਵਿਰਾਸਤੀ ਹੱਥ-ਲਿਖਤ,  ਪੁਰਾਣਾ ਖਰੜਾ ਜਾਂ ਦਸਤਾਵੇਜ਼ ਮੌਜੂਦ ਹੈ, ਜੋ ਇਤਿਹਾਸਕ ਜਾਂ ਸਾਹਿਤਕ ਮਹੱਤਵ ਰੱਖਦਾ ਹੋਵੇ, ਤਾਂ ਉਸ ਬਾਰੇ ਜਾਣਕਾਰੀ ਤੁਰੰਤ ਸਾਂਝੀ ਕੀਤੀ ਜਾਵੇ।ਜ਼ਿਲ੍ਹਾ ਨਿਵਾਸੀ, ਆਪਣੀ ਨੇੜਲੀ ਸਬ-ਤਹਿਸੀਲ ਵਿੱਚ ਜਾ ਕੇ ਇਸ ਸਬੰਧੀ ਜਾਣਕਾਰੀ ਦਰਜ ਕਰਵਾ ਸਕਦੇ ਹਨ ਜਾਂ ਮੋਬਾਇਲ ਨੰਬਰ 8283043369 ‘ਤੇ ਜਾਣਕਾਰੀ ਦੇ ਸਕਦੇ ਹਨ।

ਡੀਸੀ ਨਵਜੋਤ ਕੌਰ ਨੇ ਕਿਹਾ ਕਿ ਇਸ ਮਿਸ਼ਨ ਦਾ ਮਨੋਰਥ ਇਨ੍ਹਾਂ ਦਸਤਾਵੇਜ਼ਾਂ ਨੂੰ ਖੋਜ ਕੇ ਬਣਦਾ ਸਨਮਾਨ ਦੇਣਾ ਅਤੇ ਡਿਜੀਟਾਈਜ਼ੇਸ਼ਨ ਰਾਹੀਂ ਭਵਿੱਖ ਲਈ ਸੰਭਾਲਣਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕਾਰਜ ਲਈ, ਸਬ ਡਵੀਜਨ ਦੇ ਐੱਸ.ਡੀ.ਐੱਮ ਦੀ ਅਗਵਾਈ ਦੇ ਹੇਠ ਵੱਖ-ਵੱਖ ਕਮੇਟੀਆਂ ਬਣ ਚੁੱਕੀਆਂ ਹਨ, ਜਿਸ ਵਿੱਚ ਸਬ ਡਵੀਜਨ ਦੇ ਅਧਿਕਾਰੀਆਂ ਦੇ ਨਾਲ-ਨਾਲ ਭਾਸ਼ਾ ਮਾਹਿਰ, ਇਤਿਹਾਸ ਦੇ ਮਾਹਿਰ ਅਤੇ ਕੰਪਿਊਟਰ ਦੇ ਮਾਹਿਰ ਵੀ ਸ਼ਾਮਿਲ ਹਨ। ਇਸ ਕਾਰਜ ਲਈ ਜਮੀਨੀ ਪੱਧਰ ’ਤੇ ਵੱਖ-ਵੱਖ ਸਰਵੇ ਕਰਤਾ ਦੀ ਡਿਊਟੀ ਲਗਾਈ ਜਾ ਚੁੱਕੀ ਹੈ, ਜੋ ਵੱਖ-ਵੱਖ ਡੇਰਿਆਂ, ਮੱਠਾਂ, ਗੁਰਦੁਆਰਿਆਂ, ਪੁਰਾਣੀਆਂ ਸੱਭਿਆਚਾਰਕ ਸੰਸਥਾਵਾਂ ਨਾਲ ਸੰਪਰਕ ਕਰਕੇ ਹੱਥ ਲਿਖਤਾਂ ਦੀ ਜਾਣਕਾਰੀ ਸਬ ਡਵੀਜਨ ਪੱਧਰ ਉਤੇ ਮੁਹੱਈਆ ਕਰਵਾਉਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ ਕਿ ਅਸੀਂ ਆਪਣੀ ਵਿਰਾਸਤ ਨੂੰ ਅਲੋਪ ਹੋਣ ਤੋਂ ਬਚਾਈਏ। ਉਨ੍ਹਾਂ ਉਮੀਦ ਜਤਾਈ ਕਿ ਮਾਨਸਾ ਦੇ ਸੂਝਵਾਨ ਵਾਸੀ, ਇਸ ਕੌਮੀ ਮਿਸ਼ਨ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣਗੇ ਤਾਂ ਜੋ ਸਾਡੀ ਸਭਿਆਚਾਰਕ ਅਤੇ ਗਿਆਨਮਈ ਪੂੰਜੀ ਨੂੰ ਸਦੀਵੀ ਸੰਭਾਲਿਆ ਜਾ ਸਕੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਜ਼ਿਲ੍ਹਾ ਭਾਸ਼ਾ ਅਫਸਰ ਤਜਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਤੇ ਵੱਖ ਵੱਖ ਕਾਲਜਾਂ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here