ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਵਿਸ਼ੇਸ਼ ਮੁਹਿੰਮ ਚਲਾਈ। ਇਸ ਮੁਹਿੰਮ ਤਹਿਤ ਟੀਮ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਨੇ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਰਾਜਵੰਤ ਸਿੰਘ ਉਰਫ਼ ਰਾਜੂ ਵਜੋਂ ਹੋਈ ਹੈ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਖੁਫ਼ੀਆ ਅਭਿਆਨ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਫੜ੍ਹ ਕੇ ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਪਾਕਿਸਤਾਨ-ਅਧਾਰਤ ਸਮੱਗਲਰ ਦੇ ਸੰਪਰਕ ਵਿਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਨੂੰ ਭਾਰਤੀ ਖ਼ੇਤਰ ਵਿਚ ਭੇਜ ਰਿਹਾ ਸੀ।
Related Posts
ਨੇਹਾ ਕੱਕੜ ਤੇ ਰੋਹਨਪ੍ਰੀਤ ਵੱਲੋਂ ਆਪਣੇ ਪ੍ਰਸ਼ੰਸ਼ਕਾਂ ਨੂੰ ਦਿੱਤੀ ਗਈ ਖੁਸ਼ਖਬਰੀ
ਮਸ਼ਹੂਰ ਗਾਇਕਾਂ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਨੇ ਨਵਾਂ ਘਰ ਖਰੀਦਿਆ ਹੈ, ਜਿਸ ਦੀਆਂ ਤਸਵੀਰਾਂ ਦੋਹਾਂ ਨੇ ਕੁਝ ਦਿਨ ਪਹਿਲਾਂ…
ਤਰਨਤਾਰਨ ਵਿਖੇ ਪੁਲਿਸ ਤੇ BSF ਦਾ ਸਾਂਝਾ ਆਪ੍ਰੇਸ਼ਨ ‘ਚ ਹਥਿਆਰਾਂ ਨਾਲ ਭਰਿਆ ਪੈਕੇਟ ਕੀਤਾ ਬਰਾਮਦ
ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਨੂੰ ਨਾਕਾਮ ਕਰਨ ਵਿੱਚ…
ਸਿੱਖ ਧਰਮ ਦੇ ਪ੍ਰਚਾਰ ’ਚ ਸੰਤ ਈਸ਼ਰ ਸਿੰਘ ਦਾ ਅਹਿਮ ਯੋਗਦਾਨ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ ਦੂਜੇ ਦਿਨ…