Google search engine
HomePatiala Updatesਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ...

ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ

ਬੁਢਲਾਡਾ, 24 ਅਪ੍ਰੈਲ:

ਵਿਧਾਇਕ ਬੁੱਧ ਰਾਮ ਵੱਲੋਂ ਨਵੀਆਂ ਬੱਸਾਂ ਹਰੀ ਝੰਡੀ ਦੇ ਕੇ ਰਵਾਨਾ

ਪੀ.ਆਰ.ਟੀ.ਸੀ. ਡੀਪੂ ਬੁਢਲਾਡਾ ਨੂੰ 6 ਨਵੀਆਂ ਬੱਸਾਂ ਮਿਲਣ ਨਾਲ ਯਾਤਰੀਆਂ ਦੀਆਂ ਸੁਵਿਧਾਵਾਂ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ 06 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇੰਨ੍ਹਾਂ ਬੱਸਾਂ ਦੇ ਸ਼ਾਮਿਲ ਹੋਣ ਨਾਲ ਇਲਾਕੇ ਦੇ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਅਤੇ ਬਿਹਤਰ ਕਨੈਕਟੀਵਿਟੀ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਬੱਸਾਂ ਬੁਢਲਾਡਾ ਤੋਂ ਦਿੱਲੀ, ਜਲੰਧਰ, ਬਠਿੰਡਾ, ਪਟਿਆਲਾ ਵਾਇਆ ਬੋਹਾ ਅਤੇ ਅੰਮ੍ਰਿਤਸਰ ਲਈ ਨਵੇਂ ਰੂਟਾਂ ‘ਤੇ ਚੱਲਣਗੀਆਂ।

ਬੁਢਲਾਡਾ ਡੀਪੂ ਦੇ ਜੀ.ਐਮ ਸ੍ਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਬੱਸਾਂ ਸ਼ਾਮਿਲ ਕਰਨ ਦੀ ਯੋਜਨਾ ਹੈ।ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸਤੀਸ਼ ਸਿੰਗਲਾ, ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ ,ਬਸ ਅੱਡਾ ਇੰਚਾਰਜ ਜਗਸੀਰ ਸਿੰਘ, ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ, ਬਲਜਿੰਦਰ ਸਿੰਘ ਸੈਕਟਰੀ ਅਤੇ ਬਲਵਿੰਦਰ ਸਿੰਘ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI