Google search engine
HomePatiala Updatesਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ, 24 ਅਪ੍ਰੈਲ :

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪੀ.ਐਸ.ਟੈਟ-2 ਅਤੇ ਪੀ.ਐਸ.ਟੈਟ-1 ਦੀ ਪ੍ਰੀਖਿਆ ਲਈ ਨਿਰਧਾਰਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਸਵਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

 ਹੁਕਮ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵੱਲੋਂ ਪ੍ਰਾਪਤ ਪੱਤਰ ਅਨੁਸਾਰ 26 ਅਪ੍ਰੈਲ 2024 ਨੂੰ ਪੀ.ਐਸ.ਟੈਟ-2 ਅਤੇ ਪੀ.ਐਸ.ਟੈਟ-1 ਦੀ ਪ੍ਰੀਖਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਖਿਆਲਾ ਕਲਾਂ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਬਲਾਕ-1 ਬਰਨਾਲਾ-ਸਿਰਸਾ ਰੋਡ ਮਾਨਸਾ ਅਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਬਲਾਕ-2 ਬਰਨਾਲਾ-ਸਿਰਸਾ ਰੋਡ ਮਾਨਸਾ ਵਿਖੇ ਹੋਣੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀ ਪ੍ਰਕਿਰਿਆ ਸਵੇਰੇ 7.30 ਤੋਂ ਲੈ ਕੇ ਸ਼ਾਮ ਦੇ 5.00 ਵਜੇ ਤੱਕ ਚੱਲੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਪਰੋਕਤ ਪ੍ਰੀਖਿਆ ਕੇਂਦਰਾਂ ਵਿੱਚ ਅਣ-ਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਸੈਂਟਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਹਨਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।

ਉਕਤ ਹੁਕਮ 26 ਅਪ੍ਰੈਲ 2026 ਲਈ ਲਾਗੂ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI