Google search engine
HomePatiala Updatesਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ

ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ

ਬੁਢਲਾਡਾ, 24 ਅਪ੍ਰੈਲ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਦੇ ਯਤਨਾਂ ਨਾਲ ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ ਤਿਆਰ ਕਰਵਾਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸਪਿੰਦਰਵੀਰ ਸਿੰਘ ਚਹਿਲ ਵਲੋਂ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਰਹੀ ਹੈ। ਸੁੰਦਰ ਇਮਾਰਤਾਂ, ਸਧਾਰਨ ਕਲਾਸਾਂ ਦੀ ਜਗ੍ਹਾ ਸਮਾਰਟ ਕਲਾਸਰੂਮ ਹਨ। ਬੱਚਿਆਂ ਨੂੰ ਹੁਣ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਆਧੁਨਿਕ ਅਤੇ ਤਕਨੀਕੀ ਸਿੱਖਿਆ ਵੀ ਮਿਲ ਰਹੀ ਹੈ। ਸਰਕਾਰੀ ਸਕੂਲ ਹੁਣ ਆਧੁਨਿਕ ਸਹੂਲਤਾਂ ਨਾਲ ਸਜ ਰਹੇ ਹਨ ਅਤੇ ਬੱਚਿਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਮਿਲ ਰਹੀ ਹੈ।

ਇਸ ਮੌਕੇ ਰਣਜੀਤ ਸਿੰਘ ਚੈਅਰਮੈਨ ਮਾਰਕੀਟ ਕਮੇਟੀ ਬੋਹਾ, ਸੰਤੋਖ ਸਿੰਘ, ਮੁੱਖ ਅਧਿਆਪਕ ਗੁਰਜੰਟ ਸਿੰਘ, ਮੁੱਖ ਅਧਿਆਪਕ ਮਨਦੀਪ ਸਿੰਘ, ਅਮਰੀਕ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰੀਤਮ ਸਿੰਘ, ਸਰਬਜੀਤ ਕੌਰ ਸਰਪੰਚ, ਗੁਰਦੀਪ ਸਿੰਘ ਸਰਪੰਚ, ਸਤਨਾਮ ਸਿੰਘ ਸਰਪੰਚ, ਲਖਵਿੰਦਰ ਸਿੰਘ ਸਰਪੰਚ ਬੋੜਾਵਾਲ, ਕੁਲਦੀਪ ਸਿੰਘ, ਜਸਕੀਰਤ ਸਿੰਘ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI