Google search engine
HomePatiala Updatesਮਾਨਸਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਾਰਵਾਈ ਕਰਦਿਆਂ 29 ਗ੍ਰਾਮ ਹੈਰੋਇਨ...

ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ 29 ਗ੍ਰਾਮ ਹੈਰੋਇਨ (ਚਿੱਟਾ), 30 ਨਸ਼ੀਲੀਆਂ ਗੋਲੀਆਂ ਬਰਾਮਦ

25 ਅਪ੍ਰੈਲ (2026)

ਮਾਨਸਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ‘ ਤਹਿਤ ਕਾਰਵਾਈ ਕਰਦਿਆਂ 29 ਗ੍ਰਾਮ ਹੈਰੋਇਨ (ਚਿੱਟਾ), 30 ਨਸ਼ੀਲੀਆਂ ਗੋਲੀਆਂ ਬਰਾਮਦ

 ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ ਦੇ ਆਦੇਸ਼ਾਂ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆਂ ਵਿੱਚ 08 ਮੁਕੱਦਮੇ ਦਰਜ ਕਰਕੇ 10 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾ ਪਾਸੋ 29 ਗ੍ਰਾਮ ਹੈਰੋਇਨ (ਚਿੱਟਾ) ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

 ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ  ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਗੁਰਸੇਵਕ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਭੰਮੇ ਕਲਾ ਪਾਸੋ 5.50 ਗ੍ਰਾਮ ਹੈਰੋਇਨ ਬਰਾਮਦ ਹੋਣ ‘ਤੇ ਮੁਕੱਦਮਾ ਨੰ. 95 ਮਿਤੀ 23.04.26 ਅ/ਧ 21 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।

ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਗੁਰਮੇਲ ਚੰਦ ਪੁੱਤਰ ਦੇਵੀ ਦਿਆਲ ਵਾਸੀ ਕੁਲਾਣਾ ਨੂੰ ਗਸ਼ਤ ਦੌਰਾਨ ਕਾਬੂ ਕਰਕੇ ਡੋਪ ਟੈਸਟ ਕਰਾਉਣ ‘ਤੇ ਡੋਪ ਪੋਜਟਿਵ ਆਉਣ ‘ਤੇ ਮੁਕੱਦਮਾ ਨੰ. 70 ਮਿਤੀ 23.04.26 ਅ/ਧ 27 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਅਤੇ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਮੁਰਲੀ ਰਾਮ ਪੁੱਤਰ ਰਾਮ ਸਰੂਪ ਵਾਸੀ ਵਾਰਡ ਨੰਬਰ 18 ਅਹਿਮਦਪੁਰ ਰੋਡ ਬੁਢਲਾਡਾ ਪਾਸੋ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ‘ਤੇ ਮੁਕੱਦਮਾ ਨੰ.71 ਮਿਤੀ 23.04.26 ਅ/ਧ 22 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।

ਥਾਣਾ ਜੌੜਕੀਆ ਦੀ ਪੁਲਿਸ ਟੀਮ ਨੇ ਹੀਰਾ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਵਾਰਡ ਨੰਬਰ 04 ਸਰਦੂਲਗੜ੍ਹ ਪਾਸੋ 07 ਗ੍ਰਾਮ ਹੈਰੋਇਨ ਬਰਾਮਦ ਹੋਣ ‘ਤੇ ਮੁਕੱਦਮਾ ਨੰ. 37 ਮਿਤੀ 23.04.26 ਅ/ਧ 21 ਐਨ.ਡੀ.ਪੀ.ਐਸ.ਐਕਟ ਥਾਣਾ ਜੌੜਕੀਆਂ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI