ਚੰਡੀਗੜ੍ਹ/ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ (ਆਪ) ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਨਾਲ ਹੀ ਜੁੜੇ ਰਹਿਣਗੇ।
ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ।
ਇਸਦੇ ਨਾਲ ਹੀ ਇਨਫੋਰਸਮੈਂਟ ਡਾਇਰੇਕਟੋਰੇਟ (ED) ਦੀ ਕਾਰਵਾਈ ਬਾਰੇ ਪੁੱਛੇ ਗਏ ਸਵਾਲ ‘ਤੇ ਅਰੋੜਾ ਨੇ ਕਿਹਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਜਾਂਚ ਤੋਂ ਕੋਈ ਡਰ ਨਹੀਂ ਹੈ।
ਉਨ੍ਹਾਂ ਦੇ ਇਸ ਬਿਆਨ ਨਾਲ ਰਾਜਨੀਤਿਕ ਅਟਕਲਾਂ ‘ਤੇ ਵੱਡਾ ਬ੍ਰੇਕ ਲੱਗ ਗਿਆ ਹੈ ਅਤੇ ਸਾਫ਼ ਸੰਦੇਸ਼ ਮਿਲਿਆ ਹੈ ਕਿ ਉਹ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।



