HomePunjabਵਿਧਾਇਕ ਅਮਰਗੜ੍ਹ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਵਿਕਾਸ ਕਾਰਜਾਂ ਦਾ...

ਵਿਧਾਇਕ ਅਮਰਗੜ੍ਹ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਅਮਰਗੜ੍ਹ/ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਕੜੀ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 63.57 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

                    ਵਿਧਾਇਕ ਅਮਰਗੜ੍ਹ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਮਾਜਰਾ ਅਤੇ ਸਰਕਾਰੀ ਹਾਈ ਸਕੂਲ ਭੱਟੀਆਂ ਕਲਾਂ ਵਿਖੇ ਕਰੀਬ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਇੱਕ-ਇੱਕ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੀਕੇ ਵਿਖੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਲੌਜਿਸਟਿਕ ਲੈਬ ਅਤੇ ਸਰਕਾਰੀ ਹਾਈ ਸਕੂਲ ਹਿੰਮਤਾਨਾ ਵਿਖੇ ਕਰੀਬ 26.04 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਇੰਟੀਗ੍ਰੇਟਿਡ ਸਾਇੰਸ ਲੈਬ ਅਤੇ ਸਕਿਲ ਕੁਆਲੀਫਿਕੇਸ਼ਨ ਲੈਬ ਅਤੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ।

                    ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਅਮਰਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆਂਦੇ ਜਾ ਰਹੇ ਹਨ ਅਤੇ ਸਕੂਲਾਂ ਦੀ ਨੁਹਾਰ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਸਰਕਾਰੀ ਸਕੂਲ ਆਧੁਨਿਕ ਬਲੈਕਬੋਰਡ, ਕੰਪਿਊਟਰ ਲੈਬ, ਸਾਇੰਸ ਲੈਬ, ਪਾਰਕ, ਸਾਫ਼ ਪੀਣਯੋਗ ਪਾਣੀ, ਚਾਰਦੀਵਾਰੀ ਅਤੇ ਖੇਡ ਮੈਦਾਨ ਵਰਗੀਆਂ ਸਹੂਲਤਾਂ ਨਾਲ ਲੈਸ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਰਹੇ ਹਨ।

                    ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਦ੍ਰਿੜ ਇਰਾਦਾ ਹੈ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਅੱਗੇ ਲਿਆਂਦਾ ਜਾਵੇ, ਇਸੇ ਮੰਤਵ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਤਰਜੀਹ ਦੇ ਕੇ ਬੱਚਿਆਂ ਦਾ ਚੰਗਾ ਭਵਿੱਖ ਸੁਨਿਸ਼ਚਿਤ ਕੀਤਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments