Home Patiala Updates ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ 2077 ਕਰੋੜ ਰੁਪਏ ਦੀ...

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ : ਡਾ. ਹਿਮਾਂਸ਼ੂ ਅਗਰਵਾਲ

0
28

ਪਟਿਆਲਾ 29 ਅਪ੍ਰੈਲ:

ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਮੀਂਹ ਦੇ ਮੱਦੇਨਜ਼ਰ ਮੰਡੀਆਂ ‘ਚ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ

ਬਰਸਾਤ ਤੇ ਝੱਖੜ ਤੋਂ ਜਿਣਸ ਦੇ ਬਚਾਅ ਲਈ ਤਰਪਾਲਾਂ ਦੇ ਪ੍ਰਬੰਧ ਪੁਖ਼ਤਾ

ਖਰੀਦ ਏਜੰਸੀਆਂ ਤੇ ਆੜਤੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਮੰਡੀਆਂ ‘ਚੋਂ ਇੱਕ ਦਿਨ ‘ਚ 47 ਹਜਾਰ ਟਨ ਤੋਂ ਵੱਧ ਕਣਕ ਦੀ ਰਿਕਾਰਡ ਲਿਫਟਿੰਗ ਕਰਵਾਈ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਭਾਵਿਤ ਮੀਂਹ ਤੇ ਝੱਖੜ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬਰਸਾਤ ਤੇ ਝੱਖੜ ਤੋਂ ਜਿਣਸ ਦੇ ਬਚਾਅ ਲਈ ਤਰਪਾਲਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਜਿੱਥੇ ਕਿਤੇ ਤਰਪਾਲਾਂ ਫਟੀਆਂ ਹੋਈਆਂ ਹੋਣ ਤੇ ਕੋਈ ਕਮੀ ਨਜ਼ਰ ਆ ਰਹੀ ਹੈ ਉੱਥੇ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਖਰੀਦ ਏਜੰਸੀਆਂ ਅਤੇ ਆੜਤੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਅੱਜ ਇੱਥੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਡੀਆਂ ਵਿੱਚੋਂ ਖ਼ਰੀਦ ਕੀਤੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇੱਕ ਦਿਨ ‘ਚ 47 ਹਜਾਰ ਟਨ ਤੋਂ ਵੱਧ ਕਣਕ ਦੀ ਰਿਕਾਰਡ ਲਿਫਟਿੰਗ ਕਰਵਾਈ ਗਈ ਹੈ।

ਖੁਰਾਕ ਅਤੇ ਸਿਵਲ ਸਪਲਾਈਜ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜ਼ੀ ਫੜੀ ਹੋਈ ਹੈ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਵੀ  ਉਸੇ ਹਿਸਾਬ ਨਾਲ ਕੀਤੀ ਜਾ ਰਹੀ ਹੈ ਜਦਕਿ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਦੇ ਨਾਲ ਹੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 100 ਫ਼ੀਸਦੀ ਅਦਾਇਗੀ ਨਾਲੋ ਨਾਲ ਯਕੀਨੀ ਬਣਾਈ ਗਈ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤਕ ਕੁੱਲ 8 ਲੱਖ 35 ਹਜ਼ਾਰ 183 ਮੀਟ੍ਰਿਕ ਟਨ ਕਣਕ ਦੀ ਕੁਲ ਆਮਦ ਹੋਈ ਹੈ ਜਿਸ ਵਿੱਚੋਂ 830951 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

LEAVE A REPLY

Please enter your comment!
Please enter your name here