Google search engine
HomePunjabMansaਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

ਮਾਨਸਾ, 30 ਅਪ੍ਰੈਲ :

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ।

ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI