Home Punjab Mansa ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਅਤੇ ਹਥਿਆਰਾਂ ਦੇ...

ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਅਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ

0
33

ਮਾਨਸਾ, 30 ਅਪ੍ਰੈਲ :

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ

ਹੁਕਮ ਵਿਚ ਕਿਹਾ ਗਿਆ ਹੈ ਕਿ ਵੇਖਣ ਵਿਚ ਆਇਆ ਕਿ ਵੱਖ-ਵੱਖ ਜਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ, ਤਾਂ ਇਸ ਨਾਲ ਆਵਾਜਾਈ ਵਿਚ ਵਿਘਨ ਪੈਣ ਅਤੇ ਆਮ ਜਨ ਜੀਵਨ ਅਸਤ ਵਿਅਸਤ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਸਬੰਧੀ ਹੁਕਮ ਸੁਰੱਖਿਆ ਅਮਲੇ ਜਾਂ ਡਿਊਟੀ ਤੇ ਤਾਇਨਾਤ ਪੁਲਿਸ ਅਮਲੇ ਤੇ, ਸਰਕਾਰੀ ਫ਼ੰਕਸ਼ਨਾਂ/ਵਿਆਹ ਸ਼ਾਦੀਆਂ, ਧਾਰਮਿਕ/ਮਾਤਮੀ ਸਮਾਰੋਹਾਂ ਅਤੇ ਸਕੂਲ/ਕਾਲਜਾਂ ਵਿੱਚ ਪੜ੍ਹਾਈ ਲਈ ਬੱਚਿਆਂ ਦੇ ਇਕੱਠ ਤੇ ਲਾਗੂ ਨਹੀਂ ਹੋਵੇਗਾ।

ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here