ਪਟਿਆਲਾ, 1 ਮਈ:
ਫੋਕਲ ਪੁਆਇੰਟ ਤੇ ਹੋਰ ਇੰਡਸਟ੍ਰੀ ਨਾਲ ਜੁੜਦੇ ਵਿਭਾਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ – ਡਾ. ਹਿਮਾਂਸ਼ੂ ਅਗਰਵਾਲ
ਜ਼ਿਲ੍ਹਾ ਪਟਿਆਲਾ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਅਤੇ ਇੰਡਸਟ੍ਰੀ ਵਿਭਾਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਸੰਸਥਾਵਾਂ ਦੇ ਨੁਮਾਇੰਦੇ, ਇੰਡੀਸਟ੍ਰੀ ਵਿਭਾਗ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਇੰਡਸਟ੍ਰੀ ਵਿਭਾਗ ਵੱਲੋਂ ਪਟਿਆਲਾ ਫੋਕਲ ਪੁਆਇੰਟ ਵਿੱਚ ਦਰਪੇਸ਼ ਆ ਰਹੀਆਂ ਪ੍ਰਸ਼ਾਸਨਿਕ, ਬਿਜਲੀ, ਪਾਣੀ, ਟੈਕਸੇਸ਼ਨ, ਲਾਇਸੈਂਸਿੰਗ ਅਤੇ ਬੁਨਿਆਦੀ ਢਾਂਚੇ ਨਾਲ ਜੁੜੀਆਂ ਮੁਸ਼ਕਲਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਹਲ ਕਰਨਾ ਹੈ ।
ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਿਕ ਵਿਕਾਸ ਨੂੰ ਪ੍ਰਾਥਮਿਕਤਾ ਦੇ ਰਿਹਾ ਹੈ ਅਤੇ ਕਿਸੇ ਵੀ ਇੰਡਸਟ੍ਰੀ ਨੂੰ ਬੇਵਜ੍ਹਾ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਇੰਡਸਟ੍ਰੀ ਵਿਭਾਗ ਦੇ ਅਧਿਕਾਰੀਆਂ ਨੇ ਆਪਣੀਆਂ ਸਮੱਸਿਆਵਾਂ ਵਿਸਥਾਰ ਨਾਲ ਰੱਖੀਆਂ। ਉਨ੍ਹਾਂ ਨੇ ਖਾਸ ਤੌਰ ‘ਤੇ ਉਦਯੋਗਿਕ ਖੇਤਰਾਂ ਵਿੱਚ ਸੜਕਾਂ ਦੀ ਹਾਲਤ, ਡਰੇਨੇਜ ਪ੍ਰਣਾਲੀ, ਬਿਜਲੀ ਸਪਲਾਈ ਦੀ ਅਸਥਿਰਤਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਤਾਲਮੇਲ ਦੀ ਕਮੀ ਵਰਗੇ ਮੁਦਿੱਆਂ ਨੂੰ ਪੇਸ਼ ਕੀਤਾ ।
ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ “ਵਪਾਰਕ ਕਾਰਜਾਂ ਦੀ ਸੁਚਾਰੂ ਅਤੇ ਸੁਗਮ ਪ੍ਰਕਿਰਿਆ” ਨੂੰ ਮਜ਼ਬੂਤ ਕਰਨਾ ਹੈ ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਡਸਟ੍ਰੀ ਵਿਭਾਗ ਦੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਲੰਬਿਤ ਫਾਈਲਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਇਸਦੇ ਨਾਲ ਹੀ ਹਰ ਮਹੀਨੇ ਨਿਯਮਤ ਸਮੀਖਿਆ ਮੀਟਿੰਗਾਂ ਕਰਕੇ ਉਦਯੋਗਿਕ ਮਾਹੌਲ ਨੂੰ ਸੁਧਾਰਨ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਇੰਡਸਟ੍ਰੀ ਵਿਭਾਗ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਉਦਯੋਗਿਕ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇੰਡਸਟ੍ਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਆਪਣੇ ਸੁਝਾਅ ਅਤੇ ਸਮੱਸਿਆਵਾਂ ਨਿਰੰਤਰ ਪ੍ਰਸ਼ਾਸਨ ਨਾਲ ਸਾਂਝੀਆਂ ਕਰਦੇ ਰਹਿਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।








